Friday, September 20, 2024

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇਵੇਗੀ ਸਹਿਯੋਗ-ਕ੍ਰਿਸ਼ਨ ਬਾਵਾ

ਫਾਊਂਡੇਸ਼ਨ ਕਨੇਡਾ ਤੇ ਅਮਰੀਕਾ ਵਿੱਚ ਕਰਵਾਏਗੀ 11 ਸਮਾਗਮ
ਚੰਡੀਗੜ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ Parkash Purab1ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦੇਵੇਗੀ।
                ਇਹ ਪ੍ਰਗਟਾਵਾ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੀ.ਐਸ.ਆਈ.ਡੀ.ਸੀ ਦੇ ਨਵ-ਨਿਯੁੱਕਤ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ, ਪੰਜਾਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਦੇਸ਼ ਵਿਦੇਸ਼ ਅੰਦਰ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕਨੇਡਾ, ਅਮਰੀਕਾ ਵਿੱਚ 11 ਸਮਾਗਮ ਆਯੋਜਿਤ ਕਰੇਗੀ, ਜਿਸ ਦੀ ਜ਼ਿੰਮੇਵਾਰੀ ਫਾਊਂਡੇਸ਼ਨ ਦੇ ਅਮਰੀਕਾ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਕਨੇਡਾ ਦੇ ਪ੍ਰਧਾਨ ਹਰਬੰਤ ਸਿੰਘ ਦਿਉਲ, ਚੇਅਰਮੈਨ ਫਾਊਂਡੇਸ਼ਨ ਅਸ਼ੋਕ ਬਾਵਾ ਅਤੇ ਰਿਟਾਇਡ ਬ੍ਰਿਗੇਡੀਅਰ ਨਵਾਬ ਸਿੰਘ ਹੀਰ ਮੁੱਖ ਸ੍ਰਪ੍ਰਸਤ ਕਨੇਡਾ ਵਿੱਚ ਨਿਭਾਉਣਗੇ।
                    ਬਾਵਾ ਨੇ ਦੱਸਿਆ ਕਿ ਕੈਥਲ (ਹਰਿਆਣਾ) ਵਿੱਚ ਉਮਰਾਓ ਸਿੰਘ ਪ੍ਰਧਾਨ ਫਾਊਂਡੇਸ਼ਨ ਹਰਿਆਣਾ ਸਮਾਗਮ ਆਯੋਜਿਤ ਕਰ ਰਹੇ ਹਨ ਅਤੇ ਕਲਕੱਤਾ ਵਿੱਚ ਮੇਘ ਸਿੰਘ ਸਿੱਧੂ ਸਮਾਗਮ ਆਯੋਜਿਤ ਕਰਨਗੇ।ਇਸੇ ਤਰਾਂ ਬੰਬਈ ਵਿੱਚ ਸੁਖਵਿੰਦਰ ਸਿੰਘ ਗਿੱਲ ਅਤੇ ਹਰਚੰਦ ਸਿੰਘ ਸੱਗੂ ਵਲੋਂ ਸਮਾਗਮ ਆਯੋਜਿਤ ਕੀਤਾ ਜਾਵੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply