ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਸ਼ਹਿਰ `ਚ
ਫਾਟਕ ਕੋਲ ਪਏ ਖੱਡਿਆਂ ਦੀ ਭਰਪਾਈ ਦਾ ਕੰਮ ਟੱਕ ਲਗਾ ਕੇ ਰਸਮੀ ਤੌਰ `ਤੇ ਸ਼ੁਰੂ ਕਰਵਾਇਆ ਗਿਆ।ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਮਨਦੀਪ ਗੋਰਾ ਨੇ ਇਸ ਸਮੇਂ ਦੱਸਿਆ ਕਿ ਫਾਟਕ ਕੋਲ ਪਏ ਖੱਡਿਆਂ ਕਾਰਨ ਸ਼ਹਿਰ ਨਿਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਸਥਾਨਕ ਲੋਕਾਂ ਦੀ ਮੰਗ ਉਪਰੰਤ ਉਨ੍ਹਾਂ ਵਲੋਂ ਇਹ ਕੰਮ ਤੁਰੰਤ ਸ਼ੁਰੂ ਕਰਵਾਇਆ ਗਿਆ ਹੈ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮਨਦੀਪ ਸਿੰਘ ਗੋਰਾ, ਗੁਰਦੀਪ ਸਿੰਘ ਦੀਪਾ, ਕ੍ਰਿਸ਼ਨ ਚੌਹਾਨ, ਕਮਲ ਚੁਨੀਆਂ, ਡਾ. ਅਰਜੁਨ ਸੇਠੀ, ਡਾ. ਕੁਲਦੀਪ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media