ਧੂਰੀ, 30 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦੇ ਤਹਿਤ ਪਿੰਡ ਧੂਰਾ ਵਿਖੇ ਸਰਪੰਚ ਗੁਰਪਿਆਰ ਸਿੰਘ ਧੂਰਾ ਦੀ ਅਗਵਾਈ `ਚ ਡੀਪੂ ਹੋਲਡਰ ਸੁਨੀਲ ਕੁਮਾਰ ਵੱਲੋਂ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ।ਇਸ ਮੌਕੇ ਸਰਪੰਚ ਗੁਰਪਿਆਰ ਸਿੰਘ ਧੂਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਬਣਾਈਆਂ ਹਨ, ਉਹ ਆਉਣ ਵਾਲੇ ਸਮੇਂ ਵਿੱਚ ਪਿੰਡ ਵਾਸੀਆਂ ਨੂੰ ਪਹਿਲ ਦੇ ਅਧਾਰ `ਤੇ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਦਲਜੀਤ ਸਿੰਘ ਮੈਂਬਰ ਅਤੇ ਬਚਿੱਤਰ ਸਿੰਘ ਗੋਗੀ ਆਦਿ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …