ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ
ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2019-20 ਦੌਰਾਨ ਲੜਕੀਆਂ ਲਈ ਇਕ ਸਾਲਾ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇਨ ਕੋਸਮੇਟੋਲੋਜੀ, ਇਕ ਸਾਲਾ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨਜ, 6 ਮਹੀਂਨੇੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ, 6 ਮਹੀਂਨੇੇ ਦਾ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ, ਅਤੇ (ਲੜਕੇ ਅਤੇ ਲੜਕੀਆਂ) ਲਈ 6 ਮਹੀਨੇੇ ਦਾ ਸਰਟੀਫਿਕੇਟ ਕੋਰਸ ਇੰਨ ਵੈੱਬ ਡੀਜ਼ਾਈਨਿੰਗ, 6 ਮਹੀਨੇੇ ਦਾ ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲਜ਼ ਵਿਸ਼ਿਆ ਨਾਲ ਸਬੰਧਤ ਇਕ ਸਾਲਾ/ ਛੇ ਮਹੀਨੇ ਦੇ ਸਰਟੀਫਿਕੇਟ ਕੋਰਸ/ਡਿਪਲੋਮਿਆਂ ਪਹਿਲਾਂ ਆਉ ਪਹਿਲਾਂ ਪਾਉ ਬੇਸਿਸ ਤੇ ਖਾਲੀ ਰਹਿੰਦੀਆਂ ਸੀਟਾਂ ਨੂੰ ਭਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ ਵਿੱਚ ਮਿਤੀ 13 ਅਗਸਤ 2019 ਤੱਕ ਦਾ ਵਾਧਾ ਕੀਤਾ ਜਾਂਦਾ ਗਿਆ ਹੈ।
ਕੋਰਸ/ਡਿਪਲੋਮਿਆਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਮਿਤੀ 13 ਅਗਸਤ 2019 ਤੱਕ ਆਨਲਾਈਨ ਰਜਿਸਟ੍ਰੇਸ਼ਨ ਯੂਨੀਵਰਸਿਟੀ ਵੈਬਸਾਈਟ `ਤੇ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਵੈਬਸਾਈਟ ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਵਿਭਾਗ ਵਿਖੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
Check Also
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …
Punjab Post Daily Online Newspaper & Print Media