ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋਫੈਸਰ ਹਰਦੀਪ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ੁਰੂ ਹੋਏ ਨਵੇਂ ਚਾਰ ਵਿਭਾਗਾਂ ਡਿਪਾਰਟਮੈਂਟ ਆਫ ਐਗਰੀਕਲਚਰ, ਡਿਪਾਰਟਮੈਂਟ ਆਫ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ, ਡਿਪਾਰਟਮੈਂਟ ਆਫ ਟੂਰਿਜ਼ਮ ਅਤੇ ਹੋਸਪੀਟੈਲਟੀ, ਡਿਪਾਰਟਮੈਂਟ ਆਫ ਫਿਜਿਉਥਰੈਪੀ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਨ੍ਹਾਂ ਵਿਭਾਗਾਂ ਨੂੰ ਖੋਲ੍ਹਣਾ ਸਮੇਂ ਦੀ ਲੋੜ ਸਮਝੀ ਜਾ ਰਹੀ ਸੀ ।
ਉਹ ਟੂਰਿਜ਼ਮ ਅਤੇ ਹੋਸਪੀਟੈਲਟੀ ਵਿਭਾਗ ਦੇ ਪਹਿਲੇ ਸ਼ੈਸ਼ਨ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ।ਇਸ ਤੋ ਪਹਿਲਾਂ ਨਵੀਂ ਇਮਾਰਤ ਵਿੱਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਇਆ ਗਿਆ ਅਤੇ ਇਲਾਹੀ ਬਾਣੀ ਦਾ ਪ੍ਰਵਾਹ ਚਲਿਆ।ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਸ ਮੌਕੇ ਕੀਰਤਨ ਕਰਕੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਿਆ।ਟੂਰਿਜ਼ਮ ਅਤੇ ਹੋਸਪੀਟੈਲਟੀ ਵਿਭਾਗ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਨਾਲ ਜੁੜਨ ਅਤੇ ਸ਼ੁਭਕਾਮਨਾਵਾਂ ਦਿੰਦਿਆ ਡਾ. ਹਰਦੀਪ ਸਿੰਘ ਨੇ ਕਿਹਾ ਕਿ ਇਨ੍ਹਾਂ ਫੀਲਡਾਂ ਵਿਚ ਪੜੇ੍ਹ ਲਿਖੇ ਪ੍ਰੋਫੈਸ਼ਨਲ ਵਿਦਿਆਰਥੀਆਂ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਸੀ।ਇਸ ਕਰਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀਆਂ ਅਣੱਥਕ ਕੋਸ਼ਿਸ਼ਾਂ ਸਦਕਾ ਚਾਰ ਨਵੇਂ ਵਿਭਾਗ ਯੂਨੀਵਰਸਿਟੀ ਵਿਚ ਖੋਲੇ ਗਏ ਹਨ ।
ਉਹਨਾਂ ਨੇ ਕਿਹਾ ਕਿ ਵਿਦਿਆਰਥੀਆ ਨੂੰ ਵੱਧ ਤੋਂ ਵੱਧ ਲਾਭ ਲੈ ਕੇ ਆਪਣਾ ਭਵਿੱਖ ਸਵਾਰਨਾ ਚਾਹੀਦਾ ਹੈ।ਉਨ੍ਹਾਂ ਇਸ ਮੌਕੇ ਯੂਨੀਵਰਸਿਟੀ ਦੀਆਂ ਸਭਿਅਰਾਕ, ਖੋਜ, ਖੇਡਾਂ ਅਤੇ ਉਚੇਰੀ ਸਿਖਿਆ ਦੇ ਖੇਤਰ ਵਿਚ ਮਾਰੀਆਂ ਮੱਲਾਂ ਦਾ ਜ਼ਿਕਰ ਕਰਦਿਆ ਕਿਹਾ ਕਿ ਇਸ ਸਮੇਂ ਯੂਨੀਵਰਸਿਟੀ ਦੇਸ਼ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿਚ ਸ਼ਾਮਿਲ ਹੈ ਅਤੇ ਕਈ ਵਿਦੇਸ਼ੀ ਯੂਨੀਵਰਸਿਟੀਆ ਨਾਲ ਕਈ ਅਹਿਮ ਸਮਝੌਤੇ ਹੋ ਚੁੱਕੇ ਹਨ ,ਇਸ ਨਾਲ ਯੂਨੀਵਰਸਿਟੀ ਦਾ ਮਿਆਰ ਉਚੇਰੀ ਸਿੱਖਿਆ ਦੇ ਖੇਤਰ ਵਿਚ ਕੌਮਾਂਤਰੀ ਪੱਧਰ ਦਾ ਹੋ ਗਿਆ ਹੈ।
ਇਸ ਮੌਕੇ ਐਫ.ਡੀ.ਓ ਪ੍ਰੋ: ਬਲਵਿੰਦਰ ਸਿੰਘ ਅਤੇ ਪ੍ਰੋ. ਇੰਚਾਰਜ ਸ੍ਰੀਮਤੀ ਮਨਦੀਪ ਕੌਰ ਅਤੇ ਵਿਭਾਗ ਦੇ ਸਮੂਹ ਸਟਾਫ ਮੈਂਬਰ ਮੌਜੂਦ ਸਨ।
Check Also
ਨਗਰ ਨਿਗਮ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਟਰੇਨਿੰਗ ਕੈਂਪ ਆਯੋਜਿਤ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਭਾਰਤ ਮਾਨਕ ਬਿਊਰੋ, ਜੰਮੂ ਅਤੇ ਕਸ਼ਮੀਰ ਸ਼ਾਖਾ ਵਲੋਂ ਨਗਰ …