Tuesday, September 22, 2026

ਖ਼ਾਲਸਾ ਕਾਲਜ ਵਿਖੇ ਵਾਤਾਵਰਣ ਸੁਰੱਖਿਆ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਐਨ.ਸੀ.ਸੀ ਵਿਭਾਗ ਵਲੋਂ 1 PUNJ3007201911ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ.ਡੀ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਸੁਰੱਖਿਆ ਦਿਵਸ ਮਨਾਇਆ ਗਿਆ।
    ਆਰ.ਡੀ ਸਿੰਘ ਅਤੇ ਪ੍ਰਿੰ: ਡਾ. ਮਹਿਲ ਸਿੰਘ ਵਲੋਂ ਪੌਦੇ ਲਗਾ ਕੇ ਵਾਤਾਵਰਣ ਸੁਰੱਖਿਆ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਨੇ ਆਪਣੇ ਸੰਬੋਧਨ ’ਚ ਐਨ.ਸੀ.ਸੀ ਕੈਡਿਟਾਂ ਨੂੰ ਇਹ ਵੀ ਦੱਸਿਆ ਕਿ ਉਹ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਅਤੇ ਉਨ੍ਹਾਂ ਪੌਦਿਆਂ ਦੀ ਪਾਲਣਾ ਤੱਕ ਜ਼ਿੰਮੇਵਾਰੀ ਚੁੱਕਣ।ਕਾਲਜ ਵਿਖੇ ਇਹ ਪੌਦੇ ਪੰਜਾਬ ਬਟਾਲੀਅਨ ਵਲੋਂ ਦਿੱਤੇ ਗਏ ਸਨ।ਕੈਡਿਟਾਂ ਨੇ ਇਸ ਕਾਲਜ ਕੈਂਪਸ ’ਚ ਪੌਦੇ ਲਗਾ ਕੇ ਆਪਣਾ ਯੋਗਦਾਨ ਪਾਇਆ।
    ਡਾ. ਮਹਿਲ ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਪੌਦਾਕਰਨ ਅਤਿ ਜਰੂਰੀ ਹੈ।ਉਨ੍ਹਾਂ ਹਰੇਕ ਮਨੁੱਖ ਘੱਟੋ ਘੱਟ ਇਕ ਪੌਦਾ ਜਰੂਰ ਲਗਾਉਣ ਦੀ ਅਪੀਲ ਕੀਤੀ।ਇਸ ਮੌਕੇ ਫ਼ੌਜ ਵਲੋਂ ਨਾਇਬ ਰਸਾਲਦਾਰ ਹਰਪ੍ਰੀਤ ਸਿੰਘ, ਸੂਬੇਦਾਰ ਸਤਨਾਮ ਸਿੰਘ ਅਤੇ ਕਾਲਜ ਦੇ ਐਨ.ਸੀ.ਸੀ ਇੰਚਾਰਜ਼ ਡਾ. ਹਰਬਿਲਾਸ ਸਿੰਘ ਰੰਧਾਵਾ ਮੌਜ਼ੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply