Friday, November 15, 2024

ਡੀ.ਸੀ ਵਲੋਂ ਜਿਲ੍ਹੇ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ

ਸਲਾਈਟ ਲੌਂਗੋਵਾਲ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ
ਲੌਂਗੋਵਾਲ, 29 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਨੂੰ PUNJ3007201914ਮੁਕੰਮਲ ਤੌਰ `ਤੇ ਨਸ਼ਾ ਮੁਕਤ ਕਰਨ ਲਈ `ਤੰਦਰੁਸਤ ਪੰਜਾਬ ਮਿਸ਼ਨ` ਤਹਿਤ ਚਲਾਈ ਜਾ ਰਹੀ ਡੇਪੋ ਮੁਹਿੰਮ ਨੂੰ ਵਿਆਪਕ ਤੌਰ `ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਲਾਈਟ ਲੌਂਗੋਵਾਲ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਨਗਰ ਕੌਂਸਲਾਂ ਦੇ ਕੌਂਸਲਰਾਂ ਨੇ ਹਿੱਸਾ ਲਿਆ। ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਮਾੜੀ ਸੰਗਤ ਕਾਰਨ ਨਸ਼ਿਆਂ ਦਾ ਰਾਹ ਚੁਣਨ ਵਾਲਿਆਂ ਨੂੰ ਹਮਦਰਦੀ ਨਾਲ ਨਸ਼ਾ ਰਹਿਤ ਜੀਵਨ ਜਿਊਣ ਲਈ ਪ੍ਰੇੇਰਿਤ ਕਰਕੇ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਸਾਂਝਾ ਉਪਰਾਲਾ ਕਰਨ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਦੀ ਮੁਹਿੰਮ ਵਿੱਚ ਹਰੇਕ ਵਿਅਕਤੀ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਵੇ, ਕਿਉਂਕਿ ਵਿਅਕਤੀਗਤ ਪੱਧਰ `ਤੇ ਮਾਰੇ ਜਾਣ ਵਾਲੇ ਹੰਭਲਿਆਂ ਨੇ ਹੀ ਸਮੂਹਿਕ ਤੌਰ `ਤੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਵਿੱਚ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਰਪੰਚ ਅਤੇ ਸ਼ਹਿਰਾਂ ਵਿੱਚ ਕੌਂਸਲਰ ਨਸ਼ਿਆਂ ਦੇ ਖਿਲਾਫ਼ ਅਜਿਹੀ ਜਨ-ਜਾਗਰੂਕਤਾ ਮੁਹਿੰਮ ਵਿੱਢਣ, ਜਿਸ ਨਾਲ ਨਸ਼ਿਆਂ ਦੇ ਕੋਹੜ ਦਾ ਮੁਕੰਮਲ ਤੌਰ `ਤੇ ਸਫ਼ਾਇਆ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਲੋਕਾਂ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਕੋਈ ਵੀ ਨਾਗਰਿਕ ਫੋਨ ਨੰਬਰ 01672-232304 ਜਾਂ 181 `ਤੇ ਨਸ਼ਾ ਤਸਕਰਾਂ ਜਾਂ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਬਾਰੇ ਸੂਚਨਾ ਦੇ ਸਕਦਾ ਹੈ ਅਤੇ ਸੂਚਨਾ ਦੇਣ ਵਾਲੇ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ।
ਇਸ ਤੋਂ ਪਹਿਲਾਂ ਮਾਸਟਰ ਟਰੇਨਰ ਮਾਲਵਿੰਦਰ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਝੀ, ਨਸ਼ਾ ਮੁਕਤੀ ਕੇਂਦਰ ਦੇ ਡਾਇਰੈਕਟਰ ਮੋਹਨ ਸ਼ਰਮਾ, ਡਾ. ਏ.ਐਸ ਮਾਨ ਅਤੇ ਮਨੋਰੋਗ ਮਾਹਿਰ ਡਾ. ਦੀਪਕ ਕਾਂਸਲ ਨੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੇ ਇਲਾਜ ਲਈ ਢੁਕਵੇਂ ਉਪਰਾਲਿਆਂ ਬਾਰੇ ਆਪਣੇ ਵਿਸ਼ੇਸ਼ ਲੈਕਚਰ ਪੇਸ਼ ਕੀਤੇ। ਸੈਮੀਨਾਰ ਉਪਰੰਤ ਸਮੂਹ ਸਰਪੰਚਾਂ ਅਤੇ ਕੌਂਸਲਰਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਰਕਾਰੀ ਦਫ਼ਤਰਾਂ, ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਕਲੀਨਿਕਾਂ ਅਤੇ ਸਰਕਾਰੀ ਸਿਵਲ ਹਸਪਤਾਲਾਂ ਦੇ ਨੰਬਰਾਂ `ਤੇ ਆਧਾਰਿਤ ਪੈਂਫਲਿਟ ਵੀ ਪ੍ਰਦਾਨ ਕੀਤੇ ਗਏ ਤਾਂ ਜੋ ਲੋੜ ਪੈਣ `ਤੇ ਉਹ ਲੋੜੀਂਦੀਆਂ ਸੇਵਾਵਾਂ ਹਾਸਲ ਕਰ ਸਕਣ।
ਸੈਮੀਨਾਰ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ.ਡੀ.ਐਮ ਅਵਿਕੇਸ਼ ਗੁਪਤਾ, ਕਰਨਲ ਧਨਵੀਰ ਸਿੰਘ ਸਿੱਧੂ, ਜ਼ਿਲ੍ਹਾ ਮੁਖੀ ਜੀ.ਓ.ਜੀ, ਲੈਫ. ਜਗਰੂਪ ਸਿੰਘ ਤਹਿਸੀਲ ਇੰਚਾਰਜ ਸਮੇਤ ਵੱਡੀ ਗਿਣਤੀ ਵਿੱਚ ਸਰਪੰਚ, ਕੌਂਸਲਰ,  ਮਾਸਟਰ ਟਰੇਨਰ, ਖੁਸ਼ਹਾਲੀ ਦੇ ਰਾਖੇ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ …

Leave a Reply