ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ ਸੋਨੀ ਵੱਲੋਂ ਅੰਮ੍ਰਿਤਸਰ ਸ਼ਹਿਰ ਅਤੇ ਆਲੇ-ਦੁਆਲੇ ਦੀ ਨੁਹਾਰ ਬਦਲਣ ਲਈ ਆਰੰਭੀ ਗਈ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਅੱਜ ਪਿੰਡ ਮੂਲੇ ਚੱਕ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਅਤੇ ਗਲੀਆਂ ਦੀ ਸ਼ੁਰੂਆਤ ਕੀਤੀ ਗਈ, ਉਨ੍ਹਾਂ ਇਸ ਮੌਕੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕੰਮ ਪੂਰੇ ਕਰਨ ਲਈ ਤਿੰਨ ਲੱਖ ਰੁਪਏ ਦਾ ਚੈਕ ਦਿੱਤਾ ਅਤੇ ਪਿੰਡ ਦੇ ਨੌਜਵਾਨਾਂ ਦੀ ਮੰਗ ਉਤੇ ਜ਼ਿੰਮ ਲਗਾਉਣ ਲਈ 2 ਲੱਖ ਰੁਪਏ ਹੋਰ ਦੇਣ ਦਾ ਐਲਾਨ ਕੀਤਾ।
ਸ੍ਰੀ ਸੋਨੀ ਨੇ ਦੱਸਿਆ ਕਿ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪਾਇਪ ਲਾਇਨ ਵਿਛਾ ਦਿੱਤੀ ਗਈ ਹੈ ਅਤੇ ਹੋਰ ਕੰਮ ਵੀ ਨੇਪਰੇ ਚਾੜ ਦਿੱਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਵਿਕਾਸ ਸੋਨੀ, ਪਰਮਜੀਤ ਚੋਪੜਾ ਅਤੇ ਅਰਜਨ ਸਿੰਘ ਆਦਿ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …