Friday, November 15, 2024

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ Gidhaਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਵਿਦਿਆਰਥਣਾਂ ਨੇ ਪੀਂਘ ਦੇ ਹੁਲਾਰੇ ਲੈਂਦਿਆਂ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਨੂੰ ਜਿਉਂਦਿਆਂ ਰੱਖਦਿਆਂ ਹੋਇਆ ਪੁਰਾਤਨ ਵਿਰਸੇ ਦੀਆਂ ਸਲਾਹੁਣਯੋਗ ਪੇਸ਼ਕਾਰੀਆਂ ਕੀਤੀਆਂ। ਇਸ ਮੌਕੇ ਵਿਦਿਆਰਥਣਾਂ ਦੇ ਸੱਭਿਆਚਾਰ ’ਤੇ ਮੁਕਾਬਲੇ ਕਰਵਾਏ ਗਏ।ਕਾਲਜ ਦੀਆਂ ਵਿਦਿਆਰਥਣਾਂ ਨੇ ਸਾਉਣ ਦੇ ਮਹੀਨੇ ’ਚ ਮਨਾਏ ਜਾਂਦੇ ਇਸ ਤਿਉਹਾਰ ’ਤੇ ਇਕ ਦੂਜੇ ’ਤੇ ਹਾਸਰਸ ਵਿਅੰਗ ਕੱਸਣ, ਫੁਲਕਾਰੀ ਕੱਢਦੀਆਂ ਮੁਟਿਆਰਾਂ, ਪੰਜਾਬੀ ਗਾਇਕੀ, ਗਿੱਧਾ-ਬੋਲੀਆਂ ਨਾਲ ਮਾਹੌਲ ਨੂੰ ਖੁਸ਼ਗਵਾਰ ਬਣਾਇਆ।
 Sawan Peenghਵਿਦਿਆਰਥਣਾਂ ਵੱਲੋਂ ਪੀਂਘਾਂ ਝੂਟਣ ਦੇ ਨਾਲ-ਨਾਲ ਪੁਰਾਤਨ ਵਿਰਸੇ ਦੀ ਝਲਕ ਨੂੰ ਦਰਸਾਉਂਦਿਆਂ ਸਾਵਣ ’ਤੇ ਗੀਤ ਵੀ ਗਾਏ ਗਏ, ਜਿਸ ਦੀ ਕਾਫ਼ੀ ਸ਼ਲਾਘਾ ਕੀਤੀ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਜਿੱਥੇ ਸਾਨੂੰ ਸਾਡੀ ਸੱਭਿਅਤਾ ਨਾਲ ਜੋੜੀ ਰੱਖਦੇ ਹਨ ਉਥੇ ਇਸ ਨਾਲ ਸਾਡੀ ਆਉਣ ਵਾਲੀ ਪੀੜ੍ਹੀ ਆਪਣੇ ਵਿਰਸੇ ਦੀਆਂ ਸੌਗਾਤਾਂ ਤੋਂ ਭਲੀਭਾਂਤ ਗਿਆਤ ਰਹਿ ਸਕਣਗੀਆਂ।ਉਨ੍ਹਾਂ ਕਿਹਾ ਕਿ ਅਲੱਗ ਪਛਾਣ ਰੱਖਣ ਵਾਲੇ ਤੀਆਂ ਦੇ ਤਿਓਹਾਰ ’ਤੇ ਮੁਟਿਆਰਾਂ ਆਪਣੇ ਦਿਲ ਦੇ ਚਾਅ ਤੇ ਉਮੰਗਾਂ ਨੂੰ ਉਜਾਗਰ ਕਰਦੀਆਂ ਹਨ ਅਤੇ ਇਕੱਠੀਆਂ ਗਿੱਧਾ ਅਤੇ ਪੀਂਘਾਂ ਝੂਟ ਕੇ ਮੌਜ਼ਾਂ ਮਾਣਦੀਆਂ ਸਨ।ਉਨ੍ਹਾਂ ਕਿਹਾ ਕਿ ਅੱਜ ਦੀਆਂ ਮੁਟਿਆਰਾਂ ਪੰਜਾਬੀ ਸੱਭਿਆਚਾਰ ਤੋਂ ਬੁਰੀ ਤਰ੍ਹਾਂ ਭਟਕ ਕੇ ਉਸ ਨਾਲੋਂ ਟੁੱਟ ਚੁੱਕੀਆਂ ਹਨ ਜੋ ਬਹੁਤ ਹੀ ਸੰਜੀਦਾ ਵਿਸ਼ਾ ਹੈ।
     ਉਨ੍ਹਾਂ ਇਸ ਗੱਲ ’ਤੇ ਵੀ ਚਿੰਤਾ ਜਾਹਿਰ ਕੀਤੀ ਕਿ ਵੱਧਦੀ ਮਹਿੰਗਾਈ ਨੇ ਵੀ ਤਿਉਹਾਰਾਂ ’ਤੇ ਲੱਗਦੀਆਂ ਰੌਣਕਾਂ ਨੂੰ ਘਟਾਉਣ ’ਚ ਕੋਈ ਕਸਰ ਨਹੀਂ ਛੱਡੀ।ਪਰ ਫ਼ਿਰ ਵੀ ਪੰਜਾਬੀ ਵਿਰਸੇ ਨੂੰ ਪਿਆਰ ਕਰਨ ਵਾਲੇ ਸਮਾਜ ਸੇਵੀ ਸੰਸਥਾਵਾਂ, ਕਾਲਜ ਅਤੇ ਸਕੂਲ ਆਦਿ ਸਮੇਂ-ਸਮੇਂ ’ਤੇ ਇਹੋ ਜਿਹੇ ਉਪਰਾਲੇ ਕਰਦੇ ਹਨ ਤਾਂ ਕਿ ਸਾਡੇ ਰੀਤੀ-ਰਿਵਾਜਾਂ ਨਾਲ ਜੁੜੇ ਹੋਏ ਇਹ ਤਿਉਹਾਰ ਜਿਉਂਦੇ ਰਹਿ ਸਕਣ।
ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਰੰਗਾਰੰਗ ਪ੍ਰੋਗਰਾਮ ’ਚ ਜੇਤੂ ਰਹਿਣ ਵਾਲੀਆਂ ਬੀ. ਏ. ਸਮੈਸਟਰ ਪਹਿਲਾਂ ਦੀਆਂ ਵਿਦਿਆਰਥਣਾਂ ਅਮਨੀਤ ਅਤੇ ਸਵਿਤਾ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰੋ: ਮਹਿੰਦਰ ਸਿੰਘ ਆਦਿ ਤੋਂ ਇਲਾਵਾ ਕਾਲਜ ਦੀਆਂ ਵਿਦਿਆਰਥਣਾਂ ਸ਼ਾਮਿਲ ਸਨ।
 

Check Also

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …

Leave a Reply