Friday, September 20, 2024

ਲੌਂਗੋਵਾਲ ਨੇਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਸਰਫਰਾਜ਼ ਨੂੰ ਦਿੱਤੀ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼ਾਮਲ PUNJ3107201906ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 21 ਹਜ਼ਾਰ ਪ੍ਰਦਾਨ ਕੀਤੀ ਗਈ।ਸਹਾਇਤਾ ਰਾਸ਼ੀ ਦੇਣ ਸਮੇਂ ਲੌਂਗੋਵਾਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ ਨੂੰ ਮਾਸਿਕ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਸੀ।ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਜੇ ਸ਼ਾਮ ਦੇ ਦੀਵਾਨ ਸਮੇਂ ਇਹ ਪ੍ਰਵਾਨਿਤ ਸਬੰਧਤਾਂ ਨੂੰ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 21 ਹਜ਼ਾਰ ਰੁਪਏ ਦੀ ਇਹ ਸਹਾਇਤਾ ਹਰ ਮਹੀਨੇ ਭਾਈ ਸਰਫਰਾਜ਼ ਦੇ ਜਥੇ ਨੂੰ ਦਿੱਤੀ ਜਾਇਆ ਕਰੇਗੀ।ਇਸ ਤੋਂ ਇਲਾਵਾ ਭਾਈ ਸਰਫਰਾਜ਼ ਦੀ ਮਾਤਾ ਦੇ ਇਲਾਜ਼ ਲਈ 11 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ, ਅਵਤਾਰ ਸਿੰਘ ਹਿੱਤ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਖ਼ੁਸ਼ਵਿੰਦਰ ਸਿੰਘ ਭਾਟੀਆ, ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰੇਮ ਸਿੰਘ, ਭਾਈ ਦਇਆ ਸਿੰਘ, ਭੁਪਿੰਦਰ ਸਿੰਘ ਲਵਲੀ, ਰਾਜਿੰਦਰ ਸਿੰਘ ਰੂਬੀ ਤੇ ਹੋਰ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply