Friday, September 20, 2024

ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਦਿੱਤੀਆਂ ਗਤਕਾ ਕਿੱਟਾਂ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਸ਼ਾਮ ਦੇ ਗੁਰਮਤਿ ਸਮਾਗਮ ਦੌਰਾਨ  PUNJ3107201907ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਨੂੰ ਗਤਕਾ ਕਿੱਟਾਂ ਦਿੱਤੀਆਂ ਗਈਆਂ। ਨਿਰਵੈਰ ਖ਼ਾਲਸਾ ਗਤਕਾ ਅਖਾੜਾ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਗੁਰਸਿੱਖ ਨੌਜੁਆਨਾਂ ਨੂੰ ਗਤਕਾ ਸਿਖਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਗਤਕਾ ਕਿੱਟਾਂ ਪ੍ਰਵਾਨ ਕੀਤੀਆਂ ਗਈਆਂ ਸਨ, ਜੋ ਅੱਜ ਸਮਾਗਮ ਦੌਰਾਨ ਸਬੰਧਤਾਂ ਨੂੰ ਪ੍ਰਦਾਨ ਕੀਤੀਆਂ।ਲੌਂਗੋਵਾਲ ਨੇ ਆਖਿਆ ਕਿ ਗਤਕਾ ਸਿੱਖ ਮਾਰਸ਼ਲ ਆਰਟ ਦਾ ਬੇਹਤਰ ਪ੍ਰਗਟਾਵਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਜੁਆਨਾਂ ਨੂੰ ਸਿੱਖ ਸੱਭਿਆਚਾਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਦੀ ਰਹੇਗੀ। ਇਸ ਤੋਂ ਪਹਿਲਾਂ ਨਨਕਾਣਾ ਸਾਹਿਬ ਦੀਆਂ ਸਿੱਖ ਬੱਚੀਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਕਥਾ ਕੀਤੀ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply