Monday, November 23, 2026

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ Guru Nanak Purabਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਹੋਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ, ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਤੇ ਹੋਰਨਾਂ ਦਾ ਨਗਰ ਕੀਰਤਨ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।ਉਨ੍ਹਾਂ ਨੇ ਕਿਹਾ ਕਿ ਅਰਸੇ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਭਾਰਤ ਲਈ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਸਬੰਧੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅੰਦਰ ਭਰਵਾਂ ਚਾਅ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਮੁਬਾਰਕ ਅਸਥਾਨ ਹੈ ਅਤੇ ਉਹ ਇਸ ਨਗਰ ਕੀਰਤਨ ਨੂੰ ਵਾਹਗਾ ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਣ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਯਤਨਾਂ ਨੂੰ ਸਿੱਖ ਕੌਮ ਲਈ ਮੁਬਾਰਕ ਦੱਸਿਆ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply