Friday, September 20, 2024

ਓਕਾਫ਼ ਬੋਰਡ ਦੇ ਚੇਅਰਮੈਨ ਤੇ ਪਾਕਿਸਤਾਨ ਕਮੇਟੀ ਪ੍ਰਧਾਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ PUNJ3107201909ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਨਗਰ ਕੀਰਤਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਭਗਵੰਤ ਸਿੰਘ ਸਿਆਲਕਾ, ਓਕਾਫ ਬੋਰਡ ਦੇ ਸਕੱਤਰ ਇਮਰਾਨ ਗੋਦਲ, ਪਾਕਿਸਤਾਨ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।
ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਜਾਣਾ ਇਕ ਚੰਗਾ ਯਤਨ ਹੈ, ਜਿਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਜ਼ੋਸ਼ੋ ਖਰੋਸ਼ ਨਾਲ ਆਰੰਭਤਾ ਹੋਵੇਗੀ।ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਓਕਾਫ ਬੋਰਡ ਵੱਲੋਂ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਅਤੇ ਸਿੰਘ ਸਾਹਿਬਾਨ ਦਾ ਸਵਾਗਤ ਕਰਨ ਲਈ ਇਥੇ ਆਏ ਹਨ।ਉਨ੍ਹਾਂ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਦੇ ਤਜ਼ਰਬੇ ਦਾ ਫ਼ਾਇਦਾ ਲਇਆ ਜਾਵੇਗਾ।ਉਨ੍ਹਾਂ ਕਿਹਾ ਕਿ ਨਗਰ ਕੀਰਤਨ ਨਾਲ ਦੋਹਾਂ ਦੇਸ਼ਾਂ ਦੀਆਂ ਸੰਗਤਾਂ ਦੀ ਆਪਸੀ ਸਾਂਝ ਹੋਰ ਮਜ਼ਬੂਤ ਹੋਵੇਗੀ।ਸ਼੍ਰੋਮਣੀ ਕਮੇਟੀ ਵੱਲੋਂ ਲੌਂਗੋਵਾਲ ਅਤੇ ਹੋਰਾਂ ਨੇ ਡਾ. ਆਮਿਰ ਅਹਿਮਦ ਦਾ ਸਿਰੋਪਾਓ, ਸ੍ਰੀ ਸਾਹਿਬ, ਸੋਨੇ ਦੇ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਸਿੱਕੇ ਨਾਲ ਸਨਮਾਨ ਕੀਤਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply