ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਅੰਗੇ੍ਰਜ਼ੀ ਰਾਜ ਦੇ ਵਿਰੁੱਧ ਲੜ੍ਹਨ ਵਾਲੇ ਉਘੇ ਅਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਵਸ `ਤੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ।ਸ਼ਹੀਦ ਊਧਮ ਸਿੰਘ ਨੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਵਾਪਰੇ ਖੂਂੀ ਖਾਂਡ ਦਾ 21 ਸਾਾਲਾਂ ਬਾਅਦ ਬਦਲਾ ਲ਼ਿਆ ਸੀ। ਵਿਦਿਆਰਥੀਆਂ ਨੇ ਉਨ੍ਹਾਂ ਦੀ ਹਿੰਮਤ ਅਤੇ ਅੰਗਰੇਜੀ ਰਾਜ ਦੀਆਂ ਜੰਜ਼ੀਰਾਂ ਤੋਂ ਦੇਸ਼ ਨੂੰ ਮੁਕਤ ਕਰਾਉਣ ਦੇ ਦ੍ਰਿੜ੍ਹ ਵਿਚਾਰਾਂ ਨੂੰ ਸਲਾਮ ਕੀਤਾ। ਵਿਦਿਆਰਥੀਆਂ ਨੇ ਉਨ੍ਹਾਂ ਦੇ ਬਚਪਨ ਅਤੇ ਜੀਵਨ ਵਿੱਚ ਕੀਤੇ ਸੰਘਰਸ਼ ਬਾਰੇ ਦੱਸਿਆ । 13 ਅਪ੍ਰੈਲ 1919 ਵਿਸਾਖੀ ਵਾਲੇ ਦਿਨ ਉਨ੍ਹਾਂ ਦੇ ਜੀਵਨ ਵਿੱਚ ਨਵਾਂ ਮੋੜ ਲੈ ਕੇ ਆਇਆ ਅਤੇ ਉਨ੍ਹਾਂ ਨੇ ਅੰਗਰੇਜਾਂ ਤੋਂ ਜਲਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਦਾ ਪ੍ਰਣ ਕੀਤਾ। ਉਹ ਸ਼ਹੀਦ ਭਗਤ ਸਿੰਘ ਦੇ ਕ੍ਰਾਂਤੀਕਾਰੀ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਸਨ ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਗਾਈਆਂ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਦਾ ਪ੍ਰਣ ਲਿਆ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਤੇ ਅਜ਼ਾਦੀ ਦੇ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਕਿਹਾ।
ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਬੱਚਿੳਾ ਨੂੰ ਕਿਹਾ ਕਿ ਉਹ ਹਮੇਸ਼ਾਂ ਯਾਦ ਰੱਖਣ ਕਿ ਅਜ਼ਾਦੀ ਦੀ ਨੀਂਹ ਸ਼ਹੀਦ ਊਧਮ ਸਿੰਘ ਵਰਗੇ ਸ਼ਹੀਦਾਂ ਦੀਆਂ ਕੁਰਬਾਨੀਆਂ `ਤੇ ਰੱਖੀ ਗਈ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media