ਧੂਰੀ, 1 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਏ.ਡੀ.ਸੀ.ਡੀ ਮਾਨਸਾ ਗੁਰਮੀਤ ਸਿੰਘ ਨਾਲ ਮਾਨਸਾ ਦੀ ਕਾਂਗਰਸੀ ਆਗੂ ਵੱਲੋਂ ਕੀਤੇ ਗਏ ਦੁਰਵਿਵਹਾਰ ਕਾਰਨ ਰੋਸ ਵਿੱਚ ਆਏ ਪੰਚਾਇਤ ਸੈਕਟਰੀਆਂ, ਮਨਰੇਗਾ ਕਰਮਚਾਰੀਆਂ ਅਤੇ ਬੀ.ਡੀ.ਪੀ.ਓਦਫਤਰ ਧੂਰੀ ਦੇ ਦਫਤਰੀ ਅਮਲੇ ਵੱਲੋਂ ਬੀ.ਡੀ.ਪੀ.ਓ ਦਫਤਰ ਵਿਖੇ ਬੀ.ਡੀ.ਪੀ.ਓ ਰਿੰਪੀ ਗਰਗ ਦੀ ਅਗਵਾਈ ਹੇਠ ਧਰਨਾ ਲਗਾ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਬੀ.ਡੀ.ਪੀ.ਓ ਧੂਰੀ ਰਿੰਪੀ ਗਰਗ ਨੇ ਕਿਹਾ ਕਿ ਜੇਕਰ ਜ਼ਲਦ ਹੀ ਸਰਕਾਰ ਵੱਲੋਂ ਕਾਂਗਰਸ ਦੀ ਮਹਿਲਾ ਆਗੂ ਖਿਲਾਫ ਕੋਈ ਸਖਤ ਐਕਸ਼ਨ ਨਾ ਲਿਆ ਗਿਆ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਪੰਚਾਇਤ ਸੈਕਟਰੀ ਯੂਨੀਅਨ ਦੇ ਪ੍ਰਧਾਨ ਕਰਮਜੀਤ ਸਿੰਘ ਭੁੱਲਰਹੇੜੀ ਨੇ ਇਸ ਘਟਨਾ `ਤੇ ਰੋਸ ਜਾਹਰ ਕਰਦਿਆਂ ਕਿਹਾ ਕਿ ਏ.ਡੀ.ਸੀ.ਡੀ ਮਾਨਸਾ ਗੁਰਮੀਤ ਸਿੰਘ ਨੂੰ ਇਨਸਾਫ ਦਿਵਾਉਣ ਲਈ ਕੱਲ ਨੂੰ ਸਾਰੇ ਪੰਜਾਬ ਵਿੱਚ ਜ਼ਿਲਾ੍ਹ ਹੈਡਕੁਆਰਟਰਾਂ `ਤੇ ਧਰਨੇ ਦਿੱਤੇ ਜਾਣਗੇ ਅਤੇ 2 ਅਗਸਤ ਨੂੰ ਮਾਨਸਾ ਵਿਖੇ ਪੂਰੇ ਪੰਜਾਬ ਵਿੱਚੋਂ ਬੀ.ਡੀ.ਪੀ.ਓ ਦਫਤਰਾਂ ਨਾਲ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਵਿਸ਼ਾਲ ਰੋਸ ਧਰਨਾ ਦੇਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media