Saturday, July 18, 2026

ਕੌਮ ਦਾ ਸਰਮਾਇਆ ਹੁੰਦੇ ਹਨ ਸ਼ਹੀਦ – ਡਿਪਟੀ ਕਮਿਸ਼ਨਰ

ਸ਼ਹੀਦ ਉਧਮ ਸਿੰਘ ਦੇ ਬੁੱਤ ’ਤੇ ਕੀਤੀ ਸ਼ਰਧਾਂਜਲੀ ਭੇਂਟ

PUNJ0108201905ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ `ਤੇੇ ਜਲਿਆਂਵਾਲਾ ਬਾਗ ਵਿਖੇ ਸਥਾਪਿਤ ਸ਼ਹੀਦ ਦੇ ਬੁੱਤ `ਤੇ ਸ਼ਰਧਾਂਜਲੀ ਭੇਂਟ ਕੀਤੀ ਗਈ। ਡੀ.ਸੀ ਢਿਲੋਂ ਨੇ ਇਸ ਸਮੇਂ ਕਿਹਾ ਕਿ ਸਾਡਾ ਸਭ ਦਾ ਫਰਜ ਹੈ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖੀਏ, ਜਿੰਨਾਂ ਦੀ ਬਦੌਲਤ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਇਸ ਮੌਕੇ ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ, ਸ਼ੇਰਜੰਗ ਸਿੰਘ ਹੁੰਦਲ ਜਿਲ੍ਹਾ ਲੋਕ ਸੰਪਰਕ ਅਫਸਰ ਤੋਂ ਇਲਾਵਾ ਵੱਖ-ਵੱਖ ਜਿਲ੍ਹਾ ਪ੍ਰਸਾਸ਼ਨਿਕ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ। 

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply