Tuesday, November 24, 2026

ਕੈਬਨਿਟ ਮੰਤਰੀ ਸੋਨੀ ਵਲੋਂ ਰਾਮਬਾਗ ਚਰਚ ਦੇ ਕਮਿਊਨਟੀ ਹਾਲ ਲਈ 2 ਲੱਖ ਦਾ ਚੈਕ ਭੇਂਟ

PUNJ0108201908ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਰਾਮਬਾਗ ਵਿਖੇ ਸਥਿਤ ਚਰਚ ਦੇ ਕਮਿਊਨਟੀ  ਹਾਲ ਦੀ ਉਸਾਰੀ ਲਈ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਗਿਆ ।ੀ ਸੋਨੀ ਨੇ ਕਿਹਾ ਕਿ ਚਰਚ ਦੇ ਫਾਦਰ ਵਿਜੈ ਕੁਮਾਰ ਨੂੰ ਕਿਹਾ ਕਿ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇ ਅਤੇ ਉਨ੍ਹਾਂ ਵੱਲੋਂ ਤਿੰਨ ਲੱਖ ਰੁਪਏ ਦੀ ਰਾਸ਼ੀ ਹੋਰ ਦਿੱਤੀ ਜਾਵੇਗੀ।
     ਸੋਨੀ ਨੇ ਕਿਹਾ ਕਿ ਸਾਨੂੰ ਸਭ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਇਕ ਧਰਮ ਨਿਰਪੱਖ ਦੇਸ਼ ਹੈ ਅਤੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ।ਫਾਦਰ ਵਿਜੈ ਕੁਮਾਰ ਵਲੋਂ ਸੋਨੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਇਕਬਾਲ ਸਿੰਘ ਸ਼ੈਰੀ, ਦੇਵ ਕੁਮਾਰ, ਵਿਸ਼ਾਲ ਟੀਨੂੰ ਤੋਂ ਇਲਾਵਾ ਕਾਫੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।
 

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply