ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ-ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਕੂਲ ਦੇ ਬੱਚਿਆਂ ਨੇ ਸ਼ਹਿਰ ਵਿੱਚ ਮਾਰਚ ਕਰਦੇ ਹੋਏ ਸ਼ਹੀਦ ਊਧਮ ਸਿੰਘ ਅਮਰ ਰਹੇ ਅਤੇ ਨਸ਼ਿਆਂ ਵਿਰੁੱਧ ਰੈਲੀ ਕੱਢੀ।ਸ਼ਹੀਦ ਊਧਮ ਸਿੰਘ ਦੇ ਬੁੱਤ `ਤੇ ਸਕੂਲ ਦੇ ਬੱਚਿਆਂ ਨੇ ਅਤੇ ਕੰਬੋਜ਼ ਸਭਾ ਅੰਮ੍ਰਿਤਸਰ ਦੇ ਪ੍ਰਤੀਨਿਧਾਂ ਅਤੇ ਸ਼ਹਿਰੀਆਂ ਨਾਲ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ।
ਇਸ ਉਪਰੰਤ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿੱਚ ਕੰਬੋਜ ਸਭਾ ਰਜਿਸਟਰਡ (ਅੰਮ੍ਰਿਤਸਰ), ਕਿਸ਼ਨਪੁਰੀ ਫਾਉਂਡੇਸ਼ਨ ਰਜਿ. ਅਤੇ ਰੋਟਰੀ ਕਲੱਬ ਆਸਥਾ ਅੰਮ੍ਰਿਤਸਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਕੰਬੋਜ ਸਭਾ ਦੇ ਪ੍ਰਧਾਨ ਹਰਕੀਰਤ ਸਿੰਘ ਢੋਟ, ਰੋਟਰੀ ਕਲੱਬ ਆਸਥਾ ਦੇ ਪ੍ਰਧਾਨ ਹਰਜੀਤ ਸਿੰਘ, ਕਿਸ਼ਨਪੁਰੀ ਫਾਉਂਡੇਸ਼ਨ ਦੇ ਪ੍ਰਧਾਨ ਮੰਗਲ ਸਿੰਘ ਕਿਸ਼ਨਪੁਰੀ ਅਤੇ ਡੀ.ਐਸ.ਪੀ ਜੰਡਿਆਲਾ ਗੁਰੂ ਗੁਰਵਿੰਦਰ ਸਿੰਘ ਸਿੱਧੂ ਨੇ ਕੀਤਾ।ਕੈਂਪ ਦੌਰਾਨ ਡੀ.ਐਸ.ਪੀ ਜੰਡਿਆਲਾ ਗੁਰੂ ਤੇ ਰੋਟਰੀ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਸਮੇਤ 56 ਵਿਅਕਤੀਆਂ ਨੇ ਖੂਨਦਾਨ ਕੀਤਾ ।ਰੋਟਰੀ ਕਲੱਬ ਵੱਲੋਂ ਖੂਨਦਾਨੀਆਂ ਨੂੰ ਯਾਦਗਾਰੀ ਮੋਮੈਂਟੋ, ਗੁਰੂ ਨਾਨਕ ਹਸਪਤਾਲ ਵੱਲੋਂ ਸਰਟੀਫਿਕੇਟ ਅਤੇ ਸਕੂਲ ਵੱਲੋਂ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ।ਅਵਤਾਰ ਸਿੰਘ ਕਾਲਾ, ਸੁਰਿੰਦਰ ਚੰਦੀ, ਅਮਰਜੀਤ ਸਿੰਘ, ਪਿ੍ਰੰਸੀਪਲ ਅਮਰਪ੍ਰੀਤ ਕੌਰ, ਵਾਇਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਬਲਬੀਰ ਸਿੰਘ ਸਾਬਕਾ ਸਰਪੰਚ ਗੁਨੋਵਾਲ ਸਮੇਤ ਕੰਬੋਜ ਸਭਾ ਦੇ ਮੈਂਬਰਾਂ ਨੇ ਖੂਨਦਾਨ ਵਿੱਚ ਹਿੱਸਾ ਲਿਆ।ਸਾਰੇ ਖੂਨਦਾਨੀਆਂ ਨੂੰ ਹਰਿਆ ਪੰਜਾਬ ਪ੍ਰਾਜੈਟ ਅਧੀਨ ਇੱਕ ਇੱਕ ਪੌਦਾ ਭੇਟ ਕੀਤਾ ਗਿਆ।
Check Also
ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼
5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ …