Friday, September 20, 2024

ਸੀ.ਬੀ.ਆਈ ਕਲੋਜ਼ਰ ਰਿਪੋਰਟ `ਤੇ ਮੁੜ ਵਿਚਾਰ ਕਰੇ ਕੇਂਦਰ – ਦਮਦਮੀ ਟਕਸਾਲ

PUNJ0108201918ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ ਵਲੋਂ ਅਦਾਲਤ ਵਿਚ ਕਲੋਜ਼ਰ ਰਿਪੋਰਟ ਦਾਖਲ ਕਰਨ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਆੜ੍ਹੇ ਹੱਥੀਂ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਿਖੇ ਇਕ ਪੱਤਰ `ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਗਹਿਰੀ ਸਾਜ਼ਿਸ਼ ਤਹਿਤ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਦੇਣ ਪ੍ਰਤੀ ਸੀ.ਬੀ.ਆਈ ਵਲੋਂ ਜਾਂਚ ਠੱਪ ਕਰਨ ਦਾ ਮਨਸੂਬਾ ਕੇਂਦਰ ਦਾ ਸਿੱਖ ਪੰਥ ਨਾਲ ਇਕ ਹੋਰ ਵਿਤਕਰਾ ਅਤੇ ਬੇਇਨਸਾਫੀ ਹੈ।ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ `ਤੇ ਹੋ ਰਿਹਾ ਹਮਲਾ ਸਿੱਖ ਕੌਮ ਲਈ ਨਾ ਕਾਬਲੇ ਬਰਦਾਸ਼ਤ ਹੈ। ਉਹਨਾ ਸਖਤ ਲਹਿਜੇ `ਚ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕੇਦਰੀ ਏਜੰਸੀ ਬੇਅਦਬੀ ਦੇ ਉਹਨਾਂ ਡੇਰਾ ਪ੍ਰੇਮੀ ਦੋਸ਼ੀਆਂ ਨੂੰ ਠੋਸ ਸਬੂਤਾਂ ਦੀ ਅਣਹੋਣ ਦੇ ਬਹਾਨੇ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਧਾਰਾ 164 ਤਹਿਤ ਅਦਾਲਤ `ਚ ਇਕਬਾਲੀਆ ਬਿਆਨ ਦਰਜ਼ ਕਰਾ ਕੇ ਆਪਣੇ ਗੁਨਾਹ ਕਬੂਲ ਕਰ ਚੁੱਕੇ ਹਨ। ਉਹਨਾਂ ਕੇਦਰ ਸਰਕਾਰ ਨੂੰ ਬੇਅਦਬੀ ਦੇ ਮਾਮਲੇ `ਤੇ ਸਿਆਸਤ ਨਾ ਕਰਨ ਦੀ ਸਲਾਹ ਦਿਤੀ ਅਤੇ ਕੇਦਰੀ ਗ੍ਰਹਿ ਮੰਤਰੀ ਨੂੰ ਉਕਤ ਮਾਮਲੇ `ਚ ਦਖਲ ਦਿੰਦਿਆਂ ਬੇਅਦਬੀ ਦੇ ਦੋਸ਼ੀਆਂ ਨੂੰ ਆਪਣੇ ਅੰਜਜ਼ਾਮ ਤੱਕ ਪਹੰੁਚਾਉਣ ਲਈ ਜਾਂਚ ਮੁਕੰਮਲ ਕਰਵਾਉਣ ਲਈ ਕਿਹਾ।ਉਥੇ ਹੀ ਪੰਜਾਬ ਸਰਕਾਰ ਨੂੰ ਵੀ ਆਪਣੇ ਪੱਧਰ `ਤੇ ਜਾਂਚ ਜਾਰੀ ਰਖਦਿਆਂ ਤਸੱਲੀਬਖਸ਼ ਸਿੱਟਿਆਂ ਅਤੇ ਸੱਚ ਲੋਕਾਂ ਦੇ ਸਾਹਮਣੇ ਲੈ ਕੇ ਲਿਆਉਂਿਦਆਂ ਤਮਾਮ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਬੇਅਦਬੀ ਵਰਗੇ ਘਿਨੌਣੇ ਅਪਰਾਧ ਦੇ ਦੋਸ਼ੀਆਂ ਦਾ ਪਰਦਾ ਫਾਸ਼ ਹੋਣਾ ਜਰੂਰੀ ਹੈ।ਉਹਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਘਟਨਾਵਾਂ ਦਾ ਇਨਸਾਫ ਨਾ ਮਿਲਿਆ ਤਾਂ ਸਿੱਖ ਕੌਮ ਨੂੰ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਾ ਪਵੇਗਾ।
ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਅਜੈਬ ਸਿੰਘ ਅਭਿਆਸੀ ਮੈਬਰ ਧਰਮ ਪ੍ਰਚਾਰ ਕਮੇਟੀ ਸ੍ਰੋਮਣੀ ਕਮੇਟੀ, ਗਿਆਨੀ ਪਰਵਿੰਦਰਪਾਲ ਸਿੰਘ ਬੁਟਰ, ਗਿਆਨੀ ਹਰਦੀਪ ਸਿੰਘ ਅਨੰਦਪੁਰ, ਜਥੇ: ਸੁਖਦੇਵ ਸਿੰਘ ਅਨੰਦਪੁਰ ਅਤੇ ਪ੍ਰੋ: ਸਰਚਾਂਦ ਸਿੰਘ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply