ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) -ਪਿੰਡ ਅਕਲੀਆ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਮਾਤਾ ਖੀਵੀ ਯੁਵਕ ਭਲਾਈ ਕਲੱਬ ਲੜਕੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਏ ਗਏ।ਕਲੱਬ ਪ੍ਰਧਾਨ ਰੁਚੀ ਸ਼ਰਮਾ ਨੇ ਦੱਸਿਆ ਕਿ ਬੂਟੇ ਵਰਕਸ਼ਾਪ ਤੋਂ ਲੈ ਕੇ ਰੜ੍ਹ ਵਾਲੇ ਅੱਡੇ ਤੱਕ ਫਿਰਨੀ `ਤੇ ਲਗਾਏ ਗਏ। ਬੂਟੇ ਲਗਾਉਣ ਦੀ ਸ਼ੁਰੂਆਤ ਸਰਪੰਚ ਸੁਖਵੀਰ ਕੌਰ ਖ਼ਾਲਸਾ ਨੇ ਕਰਵਾਈ। ਕਲੱਬ ਸਕੱਤਰ ਮਨਪ੍ਰੀਤ ਕੌਰ ਤੇ ਖ਼ਜ਼ਾਨਚੀ ਨੈਨਿਕਾ ਸਿੰਗਲਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ `ਚ ਵੱਖ-ਵੱਖ ਥਾਵਾਂ ਦੀ ਸਾਫ਼ ਸਫ਼ਾਈ ਕੀਤੀ ਜਾਵੇਗੀ ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਦੇ ਖ਼ਾਤਮੇ ਲਈ ਸਹਿਯੋਗ ਦੇਣ ਵਾਸਤੇ ਪ੍ਰੇਰਿਆ ਜਾਵੇਗਾ।
ਇਸ ਮੌਕੇ ਮਨਪ੍ਰੀਤ ਕੌਰ, ਰਮਨਦੀਪ ਕੌਰ ਸਿੱਧੂ, ਸਰਗੁਨ ਕੌਰ, ਰਮਨਦੀਪ ਕੌਰ, ਨੈਨਿਕਾ ਸਿੰਗਲਾ, ਦਲੀਪ ਕੌਰ, ਦਿਲਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਸੁਰਜੀਤ ਕੌਰ, ਗੁਰਮੀਤ ਕੌਰ, ਭਗਵਾਂ ਸਿੰਘ, ਅਕਬਰ ਖਾਂ, ਸਿਮਰਨਜੀਤ ਸਿੰਘ, ਸੁਪਿੰਦਰਜੀਤ ਸਿੰਘ, ਹਸਨ ਖਾਂ ਆਦਿ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …