ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੀ ਥਾਂ ‘ਤੇ ਮਾਝੇ ਦੇ ਤਰਨਤਾਰਨ ਜਾਂ ਗੁਰਦਾਸਪੁਰ `ਚ ਖੋਲਣ ਦੀ ਮੰਗ ਕੀਤੀ ਹੈ ਕਿਉਂਕਿ ਸਭ ਤੋਂ ਵੱਧ ਖਿਡਾਰੀ ਮਾਝਾ ਪੈਦਾ ਕਰ ਰਿਹਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਇਕ ਪੱਤਰ ਵਿਚ ਮੰਚ ਆਗੂ ਨੇ ਲਿਖਿਆ ਹੈ ਕਿ ਭਾਰਤ ਸਰਕਾਰ ਵਲੋਂ ਖੇਡਾਂ ਵਿਚ ਪਾਏ ਯੋਗਦਾਨ ਲਈ ਦਿੱਤੀ ਜਾਂਦੀ ਅਬਦੁਲ ਕਾਲਾਮ ਆਜ਼ਾਦ ਟਰਾਫ਼ੀ ਗੁਰੂ ਨਾਨਕ ਦੇਵ ਯੂਨੀਵਰਸਿਟੀ 23 ਵਾਰ ਜਿੱਤ ਚੁੱਕੀ ਹੈ ਤੇ ਇਸ ਸਾਲ ਵੀ ਇਹ ਟਰਾਫ਼ੀ ਇਸ ਨੂੰ ਮਿਲਣ ਦੀ ਸੰਭਾਵਨਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੀ ਕਈ ਵਾਰ ਇਹ ਟਰਾਫ਼ੀ ਜਿੱਤ ਚੁੱਕੀ ਤੇ ਕਿਹਾ ਜਾਂਦਾ ਹੈ ਕਿ ਇਹ ਜਿੱਤ ਉੱਥੇ ਪੜ੍ਹਦੇ ਮਾਝੇ ਦੇ ਖਿਡਾਰੀਆਂ ਕਰਕੇ ਹੀ ਹੈ।ਇਹ ਵੀ ਮੰਗ ਕੀਤੀ ਗਈ ਹੈ ਕਿ ਇਸ ਯੂਨੀਵਰਸਿਟੀ ਵਿਚ ਪੜ੍ਹਦੇ ਵਿਦਿਆਰਥੀਆਂ ਦਾ ਪਹਿਲਾਂ ਹੀ ਰੇਲਵੇ, ਏਅਰ ਇੰਡੀਆ ਤੇ ਹੋਰ ਸੰਸਥਾਵਾਂ ਜਿਨ੍ਹਾਂ ਦੀਆਂ ਖੇਡ ਟੀਮਾਂ ਹਨ, ਨਾਲ ਪਹਿਲਾਂ ਹੀ ਸਮਝੌਤਾ ਹੋਵੇ ਕਿ ਉਹ ਪੜ੍ਹਾਈ ਤੋਂ ਬਾਅਦ ਉਹ ਇਨ੍ਹਾਂ ਨੂੰ ਨੌਕਰੀ ਦੇਣਗੇ। ਚੰਗਾ ਹੋਵੇ ਜੇ ਇਹ ਸੰਸਥਾਵਾਂ ਪੜ੍ਹਾਈ ਦਾ ਖ਼ਰਚਾ ਵੀ ਦੇਣ।ਮਾਝੇ ਵਿਚ ਪਹਿਲਾਂ ਹੀ ਅੰਮ੍ਰਿਤਸਰ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੈ, ਇਸ ਨਵੀਂ ਜਗ੍ਹਾ ਤਰਨਤਾਰਨ ਜਾਂ ਗੁਰਦਾਸਪੁਰ ਵਿਚੋਂ ਇੱਕ ਚੁਣੀ ਜਾਵੇ।
ਮੰਚ ਵਲੋਂ ਮਾਝੇ ਦੇ ਸਾਰੇ ਸਿਆਸਤਦਾਨਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਮਾਝੇ ਵਿੱਚ ਇਸ ਯੂਨੀਵਰਸਿਟੀ ਨੂੰ ਸਥਾਪਿਤ ਕਰਵਾਉਣ ਲਈ ਅੱਗੇ ਆਉਣ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …