ਅੰਮ੍ਰਿਤਸਰ ੨੦ ਸਤੰਬਰ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜਾਨਾ ਹੀ ਹਜ਼ਾਰਾਂ ਸ਼ਰਧਾਲੂ ਦੇਸ਼ੁਵਿਦੇਸ਼ ਤੋਂ ਆ ਕੇ ਜਿੱਥੇ ਦਰਸ਼ਨ ਇਸ਼ਨਾਨ ਕਰਦੇ ਹਨ, ਉਥੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾੁ ਸਿਮਰਨ ਦੇ ਸਿਧਾਂਤ ਤੇ ਚੱਲਦੇ ਹੋਏ ਦੱਸਾਂ ਨਹੁੰਆਂ ਦੀ ਕਿਰਤ ਕਮਾਈ ਵਿਚੋਂ ਲੰਗਰ ਅਤੇ ਗੁਰੂ ਘਰ ਦੀਆਂ ਇਮਾਰਤਾਂ ਲਈ ਵੀ ਸੇਵਾ ਕਰਦੇ ਹਨ।ਜੋ ਵੀ ਸ਼ਰਧਾਲੂ ਇਸ ਮੁਕੱਦਸ ਅਸਥਾਨ ਦੇ ਸ਼ਰਧਾ ਭਾਵਨਾ ਨਾਲ ਦਰਸ਼ਨ ਇਸ਼ਨਾਨ ਕਰਕੇ ਅਰਦਾਸ ਬੇਨਤੀ ਕਰਦਾ ਹੈ ਉਸ ਨੂੰ ਕੋਈ ਤੋਟ ਨਹੀਂ ਰਹਿੰਦੀ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੰਡਨ ਨਿਵਾਸੀ ਸ. ਬਲਕਾਰ ਸਿੰਘ ਤੇ ਉਸ ਦੀ ਪਤਨੀ ਬੀਬੀ ਕੁਲਦੀਪ ਕੌਰ ਨੇ ਦਫ਼ਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਲਈ ੨ ਲੱਖ ੫੦ ਹਜ਼ਾਰ ਰੁਪਏ ਨਗਦ ਕੈਸ਼ ਸ. ਜਤਿੰਦਰ ਸਿੰਘ ਐਡੀ: ਮੈਨੇਜਰ ਨੂੰ ਸੌਂਪਣ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਦਾ ਦਰ ਉਹ ਦਰ ਹੈ ਜਿੱਥੇ ਹਰ ਕੋਈ ਝੋਲੀਆਂ ਭਰ ਕੇ ਜਾਂਦਾ ਹੈ।ਉਨ੍ਹਾਂ ਕਿਹਾ ਕਿ ਮੈਂ ਅੱਜ ਜੋ ਕੁਝ ਵੀ ਪ੍ਰਾਪਤ ਕੀਤਾ ਹੈ ਸਭ ਗੁਰੂ ਰਾਮਦਾਸ ਦੀ ਬਖਸ਼ਿਸ਼ ਸਦਕਾ ਹੀ ਮਿਲਿਆ ਹੈ ਤੇ ਆਪਣੀ ਇਸ ਕਿਰਤੁਕਮਾਈ ਵਿਚੋਂ ਗੁਰੂ ਘਰ ਲਈ ਇਹ ਤੁੱਛ ਜਿਹੀ ਭੇਟਾ ਦੇਂਦਿਆਂ ਮੈਂ ਆਪਣੇ ਆਪ ਨੂੰ ਵਡਭਾਗਾ ਸਮਝ ਰਿਹਾ ਹਾਂ। ਸ. ਬਲਕਾਰ ਸਿੰਘ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸ. ਜਤਿੰਦਰ ਸਿੰਘ ਮੈਨੇਜਰ ਤੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਵੀ ਮੌਜੂਦ ਸਨ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …