ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਮੰਡਲ ਛਾਜਲੀ ਵੱਲੋਂ ਪ੍ਰਧਾਨ ਦਲਵਿੰਦਰ ਸਿੰਘ ਦੀ ਅਗਵਾਈ `ਚ ਮੈਂਬਰਸ਼ਿਪ ਮੁਹਿੰਮ ਤਹਿਤ ਬੱਸ ਸਟੈਂਡ `ਤੇ ਕੈਂਪ ਲਗਾਇਆ ਗਿਆ।ਜਿਸ ਵਿੱਚ ਜਿਲ੍ਹਾ ਪ੍ਰਧਾਨ ਸੰਜੇ ਸਿੰਗਲਾ, ਜਿਲ੍ਹਾ ਜਨਰਲ ਸਕੱਤਰ ਜਗਮਹਿੰਦਰ ਸੈਣੀ, ਇੰਚਾਰਜ ਸ਼ੈਲੀ ਬਾਂਸਲ, ਬੰਤ ਰਾਮ ਸ਼ਰਮਾ ਅਤੇ ਰਜਤ ਸ਼ਰਮਾ ਨੇ ਸ਼ਮੂਲੀਅਤ ਕੀਤੀ।ਕੈਂਪ `ਚ ਭਾਜਪਾ ਦੀ ਮੈਂਬਰਸ਼ਿਪ ਲੈਣ ਲਈ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ।ਜਿਲ੍ਹਾ ਪ੍ਰਧਾਨ ਸੰਜੇ ਸਿੰਗਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਜਨ ਹਿਤੈਸ਼ੀ ਨੀਤੀਆਂ ਕਾਰਨ ਦੇਸ਼ ਦੀ ਜਨਤਾ ਭਾਜਪਾ ਦੀ ਮੈਂਬਰਿਸ਼ਪ ਲੈਣ ਲਈ ਉਤਾਵਲੀ ਹੈ। ਉਨਾਂ ਕਿਹਾ ਕਿ ਜਿਲ੍ਹਾ ਸੰਗਰੂਰ ਅੰਦਰ ਵੀ ਬਹੁਤ ਵੱਡੀ ਗਿਣਤੀ ਲੋਕ ਮੈਂਬਰਸ਼ਿਪ ਲੈ ਚੁੱਕੇ ਹਨ ਅਤੇ ਪਿਛਲੇ 5 ਸਾਲਾਂ ਦੌਰਾਂ ਕੇਂਦਰ ਦੀ ਮੋਦੀ ਸਰਕਾਰ ਨੇ 150 ਤੋਂ ਵੱਧ ਜਨ ਹਿਤੈਸ਼ੀ ਯੋਜਨਾਵਾਂ ਰਾਹੀ ਸਮਾਜ ਦੇ ਹਰ ਵਰਗ ਦਾ ਵਿਕਾਸ ਕੀਤਾ ਹੈ ਅਤੇ ਇਨਾਂ ਯੋਜਨਾਵਾਂ ਨੂੰ ਘਰ ਘਰ ਪਹੁੰਚਾਉਣ ਵਿੱਚ ਸਾਡੇ ਵਰਕਰਾਂ ਨੇ ਵੱਡਮੁੱਲਾ ਯੋਗਦਾਨ ਪਾਇਆ ਹੈ ਜਿਸ ਕਾਰਨ ਦੇਸ਼ ਦੀ ਜਨਤਾ ਨੇ ਭਾਜਪਾ ਅਤੇ ਮੋਦੀ ਸਰਕਾਰ ਦੀਆ ਨੀਤੀਆਂ ਤੋਂ ਖੁਸ਼ ਹੋ ਕੇ ਫਿਰ ਤੋਂ ਕੇਂਦਰ ਵਿੱਚ ਪੂਰਨ ਬਹੁਮਤ ਵਾਲੀ ਭਾਜਪਾ ਦੀ ਸਰਕਾਰ ਬਣਾਈ ਹੈ ।ਉਨਾਂ ਅੱਗੇ ਕਿਹਾ ਕਿ ਪੰਜਾਬ ਅੰਦਰ 117 ਵਿਧਾਂ ਸਭਾ ਹਲਕਿਆ ਵਿੱਚ ਵੀ ਪਾਰਟੀ ਦੇ ਆਧਾਰ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਹਿੱਤ ਪਾਰਟੀ ਵਰਕਰ ਦਿਨ ਰਾਤ ਇੱਕ ਕਰ ਰਹੇ ਹਨ।ਮੰਡਲ ਜਨਰਲ ਸੈਕਟਰੀ ਸੰਦੀਪ ਸਿੰਘ ਤੇ ਹੋਰ ਵਰਕਰਾਂ ਦੀ ਅਣਥੱਕ ਮਿਹਨਤ ਸਦਕਾ ਪਿੰਡ ਦੇ ਅਨੇਕਾਂ ਨੌਜਵਾਨਾਂ ਨੇ ਭਾਜਪਾ `ਚ ਸ਼ਮੂਲੀਅਤ ਕੀਤੀ, ਜਿੰਨਾਂ ਨੂੰ ਜਿਲ੍ਹਾ ਪ੍ਰਧਾਨ ਸੰਜੇ ਸਿੰਗਲਾ ਨੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media