ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮੰਦਰ ਮਾਤਾ ਮਨਸਾ ਦੇਵੀ ਸੰਗਰੂਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਦਵਾਈਆ ਦਾ ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ ਨੇ ਜਾਇਜ਼ਾ ਲਿਆ।
ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਮੁਫ਼ਤ ਮੈਡੀਕਲ ਕੈਂਪਾਂ `ਚ ਡਾਕਟਰ ਅਮਨਦੀਪ ਅਗਰਵਾਲ ਦਿਲ ਦੇ ਰੋਗਾਂ ਦੇ ਮਾਹਿਰ, ਡਾ. ਚਿੱਤਬਨ ਕਟਿਆਲਾ, ਮੈਡੀਸਨ ਦੇ ਮਾਹਿਰ ਡਾ. ਅਮੀਕ ਗੁਪਤਾ, ਡਾ. ਅਸਮਿਤਾ ਜਿੰਦਲ, ਡਾ. ਪਰਮਜੀਤ ਸਿੰਘ ਅੱਖਾਂ ਦੇ ਮਾਹਿਰ ਤੋਂ ਇਲਾਵਾ ਹੋਰਨਾਂ ਡਾਕਟਰਾਂ ਨੇ ਮਰੀਜ਼ਾਂ ਦਾ ਚੈਕਅੱਪ ਕੀਤਾ ਅਤੇ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੇ ਮੁਫ਼ਤ ਮੈਡੀਕਲ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੱਗਦੇ ਰਹਿਣਗੇ, ਜਿਸ ਦਾ ਹਰੇਕ ਲੋੜਵੰਦ ਨੂੰ ਲਾਹਾ ਲੈਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ 6 ਅਗਸਤ ਨੂੰ ਦਿੜ੍ਹਬਾ ਵਿਖੇ ਵੀ ਅਜਿਹਾ ਹੀ ਕੈਂਪ ਲਗਾਇਆ ਜਾਵੇਗਾ ਅਤੇ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ 1 ਵਜੇ ਤੱਕ ਹੋਵੇਗਾ। ਜਿਸ ਦੌਰਾਨ ਮੁਫ਼ਤ ਈ.ਸੀ.ਜੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media