Monday, November 23, 2026

ਬੱਚਿਆਂ ਨੂੰ ਅਗਵਾ ਕਰਨ ਦੀਆਂ ਅਫ਼ਵਾਹਾਂ ਦੇ ਚੱਲਦੇ ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ `ਚ ਚੌਕਸੀ

PUNJ0208201916ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਆਪਣੇ ਵਿਦਿਆਰਥੀਆਂ ਪ੍ਰਤੀ ਆਪਣਾ ਹਰ ਫ਼ਰਜ਼ ਪੂਰਾ ਕਰਦਾ ਹੈ ਅਤੇ ਉਨ੍ਹਾਂ ਨੂੰ ਹਰ ਤਰਾਂ ਨਾਲ ਜਾਗਰੂਕ ਰੱਖਦਾ ਹੈ।ਇਸ ਉਦੇਸ਼ ਦੇ ਚੱਲਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਪ੍ਰਬੰਧਕਾਂ ਨੇ ਆਪਣੇ ਵਿਦਿਆਰਥੀਆਂ ਨੂੰ ਅੱਜਕਲ ਬੱਚੇ ਅਗਵਾ ਕਰਨ ਵਾਲੀਆਂ ਅਫ਼ਵਾਹਾਂ ਦੇ ਬਾਰੇ ਸਕੂਲ ਵਿੱਚ ਇੱਕ ਜਾਗਰੂਕ ਸੈਮੀਨਾਰ ਲਗਾ ਕੇ ਕੀਤਾ ਗਿਆ।ਸਕੂਲ ਪ੍ਰਿੰਸੀਪਲ ਨੇ ਦੱਸਿਆ ਦੀ ਸਕੂਲ ਸ਼ੁਰੂ ਤੋਂ ਹੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਜਾਗਰੂਕ ਹੈ ਅਤੇ ਸਕੂਲ ਨਿਯਮ ਅਨੁਸਾਰ ਬੱਚਾ ਕਿਸੇ ਵੀ ਨਾਵਾਕਿਫ਼ ਵਿਅਕਤੀ ਨੂੰ ਨਹੀਂ ਸੌਂਪਿਆ ਜਾਂਦਾ ਕੇਵਲ ਇਹੀ ਨਹੀਂ ਸਕੂਲ ਵੈਨ ਦੇ ਦੁਆਰਾ ਵੀ ਵਿਦਿਆਰਥੀਆਂ ਨੂੰ ਠੀਕ ਤਰ੍ਹਾਂ ਨਾਲ ਮਾਤਾ ਪਿਤਾ ਦੇ ਕੋਲ ਛੱਡਿਆ ਜਾਂਦਾ ਹੈ।ਵਿਦਿਆਰਥੀਆਂ ਦੀ ਜਾਗਰੂਕਤਾ ਲਈ ਉਨ੍ਹਾਂ ਨੂੰ ਸਿਖਾਇਆ ਗਿਆ ਕਿਕਿਵੇਂ ਉਨ੍ਹਾਂ ਨੂੰ ਕਿਸੇ ਵੀ ਨਾਵਾਕਿਫ਼ ਵਿਅਕਤੀ ਦੇ ਨਾਲ ਨਹੀਂ ਜਾਣਾ ਹੈ
ਇਹ ਵੀ ਸਿਖਾਇਆ ਗਿਆ ਕਿ ਜੇਕਰ ਕੋਈ ਉਨ੍ਹਾਂ ਨੂੰ ਜ਼ਬਰਦਸਤੀਆਪਣੇ ਨਾਲ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਕਿਵੇਂ ਆਪਣਾ ਬਚਾਅ ਕਰਨ ਲਈ ਮਦਦ ਮੰਗ ਸਕਦੇ ਹਨ ਅਤੇ ਮਦਦ ਦੇ ਨਾਲ ਨਾਲ ਉਨ੍ਹਾਂ ਨੂੰ ਬਚਾਅ ਦੇ ਕੁੱਝ ਤਰੀਕੇ ਵੀ ਦੱਸੇ ਗਏ ਜਿਸ ਦੇ ਨਾਲ ਦੀ ਉਹ ਆਪ ਵੀ ਆਪਣੀ ਰੱਖਿਆ ਕਰ ਸਕਣ।
 ਜਿਕਰਯੋਗ ਹੈ ਕਿ ਸਕੂਲ ਇਸ ਤਰ੍ਹਾਂ ਦੀਆਂ ਬੈਠਕਾਂ ਕਰਵਾਉਂਦਾ ਰਹਿੰਦਾ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾ ਸਕੇ ਜਿਵੇਂ ਹਾਲ ਹੀ ਵਿੱਚ ਸਕੂਲ ਦੁਆਰਾ ਅੱਛੇ ਅਤੇ ਭੈੜੇ ਛੋਹ ਦੇ ਬਾਰੇ ਵਿੱਚ ਦੱਸਿਆ ਗਿਆ ਸੀ ਤਾਂਕਿ ਸਾਡੇ ਬੱਚੇ ਆਪਣੀ ਰੱਖਿਆ ਆਪਣੇ ਆਪ ਚੰਗੇ ਤਰੀਕੇ ਨਾਲ ਕਰ ਸਕਣ।ਇਸ ਮੌਕੇ ਸਕੂਲ ਅਧਿਆਪਕਾਵਾਂ ਹਰਪ੍ਰੀਤ ਕੌਰ, ਪ੍ਰੀਤੀ ਸ਼ਰਮਾ, ਰੀਤਾ ਸ਼ਰਮਾ, ਰੀਨਾ ਬਰਾੜ, ਰੁਪਿੰਦਰ ਕੌਰ, ਕੁਲਵਿੰਦਰ ਕੌਰ,
ਸਪਨਾ ਸਾਰੀਆਂ ਅਧਿਆਪਕਾਵਾਂ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply