Friday, September 20, 2024

ਗੁਰੂ ਨਾਨਕ ਸਾਹਿਬ ਭਾਈਚਾਰਕ ਏਕਤਾ ਦੇ ਮਸੀਹਾ – ਪਾਕਿਸਤਾਨ ਕਮੇਟੀ

PUNJ0208201922ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈਚਾਰਕ ਏਕਤਾ ਦੀ ਗੱਲ ਕੀਤੀ, ਜੋ ਵਿਸ਼ਵ ਦੇ ਧਾਰਮਿਕ ਇਤਿਹਾਸਕ ਅੰਦਰ ਨਵੇਕਲੀ ਪੈੜ ਸੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀ ਸ਼ਖ਼ਸੀਅਤ ਬ੍ਰਹਿਮੰਡੀ ਹੈ, ਜਿਸ ਦੀ ਵਿਸ਼ਵ ਵਿਚ ਵੱਸਣ ਵਾਲੇ ਲੋਕਾਂ ਅੰਦਰ ਭਾਰੀ ਮਾਨਤਾ ਹੈ। ਉਨ੍ਹਾਂ ਨਗਰ ਕੀਰਤਨ ਨੂੰ ਇਤਿਹਾਸਕ ਮੌਕਾ ਦੱਸਦਿਆਂ ਕਿਹਾ ਕਿ ਇਹ ਸਿੱਖ ਇਤਿਹਾਸ ਅੰਦਰ ਯਾਦਗਾਰੀ ਪਲਾਂ ਵਜੋਂ ਅੰਕਿਤ ਹੋਵੇਗਾ। ਉਨ੍ਹਾਂ ਸਮੁੱਚੀਆਂ ਸੰਗਤਾਂ ਦਾ ਪਾਕਿਸਤਾਨ ਪੁੱਜਣ ’ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਆਖਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਸੰਗਤਾਂ ਦੀਆਂ ਲੱਗੀਆਂ ਰੌਣਕਾਂ ਸਾਂਝਾਂ ਦਾ ਪ੍ਰਤੀਕ ਹਨ। ਉਨ੍ਹਾਂ ਆਖਿਆ ਕਿ ਅਜਿਹੇ ਮੌਕੇ ਮੁੱਦਤਾਂ ਬਾਅਦ ਬਣਦੇ ਹਨ। ਅਮੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਸਤਿਕਾਰ ਦੀ ਗੱਲ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਹਰ ਮਸਲੇ ਦਾ ਹੱਲ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੀ ਨਿਕਲ ਸਕਦਾ ਹੈ ਅਤੇ ਇਸ ਮਹਾਨ ਤਖ਼ਤ ਦੀਆਂ ਸ਼ਾਨਾਂ ਨੇ ਸਿੱਖਾਂ ਦੀ ਵਿਲੱਖਣ ਹੋਂਦ ਹਸਤੀ ਵਿਸ਼ਵ ਵਿਚ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸੇਵਾ ਵਿਚ ਹਰ ਤਰ੍ਹਾਂ ਹਾਜ਼ਰ ਰਹੇਗੀ। ਪਾਕਿਸਤਾਨ ਦੇ ਨੌਜੁਆਨ ਸਿੱਖ ਆਗੂ ਡਾ. ਮਹੀਪਾਲ ਸਿੰਘ ਨੇ ਵੀ ਸੰਗਤਾਂ ਨਾਲ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਗੁਰੂ ਨਾਨਕ ਦੇਵ ਜੀ ਦੀ ਫਿਲਾਸਫੀ ਨੂੰ ਦੁਨੀਆਂ ਦੀ ਬਿਹਤਰ ਜੀਵਨ ਜਾਂਚ ਦੱਸਦਿਆਂ ਹਰ ਇਕ ਨੂੰ ਇਸ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਗਰ ਕੀਰਤਨ ਦੇ ਇਤਿਹਾਸਕ ਮੌਕੇ ਨੂੰ ਵਿਸ਼ਵ ਪ੍ਰਸੰਗ ਵਿਚ ਨਵੇਕਲੀ ਪਹਿਲ ਦੱਸਿਆ।
    ਨਗਰ ਕੀਰਤਨ ਦੀ ਆਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਹੀਰਾ ਸਿੰਘ ਗਾਬੜੀਆ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਭੁਪਿੰਦਰ ਸਿੰਘ ਭਲਵਾਨ, ਖ਼ੁਸ਼ਵਿੰਦਰ ਸਿੰਘ ਭਾਟੀਆ, ਸ਼ਿੰਗਾਰਾ ਸਿੰਘ ਲੋਹੀਆਂ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸੋਹਣ ਸਿੰਘ ਠੰਡਲ, ਸੁਖਵਰਸ਼ ਸਿੰਘ ਪੰਨੂ, ਗੁਰਦੀਪ ਸਿੰਘ ਭਾਟੀਆ, ਮੁੱਖ ਸਕੱਤਰ ਡਾ. ਰੂਪ ਸਿੰਘ, ਕਰਨੈਲ ਸਿੰਘ ਪੰਜੋਲੀ, ਹਰਪਾਲ ਸਿੰਘ ਜੱਲ੍ਹਾ, ਪਰਮਜੀਤ ਸਿੰਘ ਖ਼ਾਲਸਾ, ਮੇਜਰ ਸਿੰਘ ਢਿੱਲੋਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਕੌਰ ਸਿੰਘ, ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਕਾਹਲੋਂ, ਗੁਰਮੇਲ ਸਿੰਘ ਸੰਗਤਪੁਰਾ, ਮਨਜੀਤ ਸਿੰਘ ਬੱਪੀਆਣਾ, ਕੁਲਵੰਤ ਸਿੰਘ ਮੰਨਣ, ਗੁਰਤੇਜ ਸਿੰਘ ਢੱਡੇ, ਗੁਰਪ੍ਰਤਾਪ ਸਿੰਘ ਟਿੱਕਾ, ਅਮਰਬੀਰ ਸਿੰਘ ਢੋਟ, ਬੀਬੀ ਹਰਜਿੰਦਰ ਕੌਰ, ਬੀਬੀ ਕਿਰਨਜੋਤ ਕੌਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਬੀਬੀ ਪਰਮਜੀਤ ਕੌਰ ਲਾਂਡਰਾਂ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰੇਮ ਸਿੰਘ, ਭਾਈ ਦਇਆ ਸਿੰਘ, ਤਲਵਿੰਦਰ ਸਿੰਘ ਬੁੱਟਰ, ਰਾਜਿੰਦਰ ਸਿੰਘ ਰੂਬੀ, ਬਘੇਲ ਸਿੰਘ, ਜਗਸੀਰ ਸਿੰਘ ਚੇਅਰਮੈਨ, ਪਾਕਿਸਤਾਨ ਕਮੇਟੀ ਦੇ ਮੈਂਬਰ, ਪਾਕਿਸਤਾਨ ਦੀਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਤੇ ਸੰਗਤਾਂ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply