ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ
ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਗਵਰਨਰ ਵੀ.ਪੀ ਸਿੰਘ ਬਦਨੌਰ ਨੂੰ ਪੱਤਰ ਲਿਖਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਵਰਨਰ ਪੰਜਾਬ ਨੂੰ ਇਸ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹ 8 ਅਗਸਤ ਨੂੰ ਨਗਰ ਕੀਰਤਨ ਦੇ ਚੰਡੀਗੜ੍ਹ ਦਾਖਲ ਹੋਣ ਸਮੇਂ ਇਸ ਦਾ ਹਿੱਸਾ ਬਣਨ।ਗਵਰਨਰ ਪੰਜਾਬ ਲੌਂਗੋਵਾਲ ਦਾ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਮਿਲ ਕੇ ਦਿੱਤਾ। ਸ੍ਰੀ ਬਦਨੌਰ ਨੂੰ ਮਿਲੇ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਤੇ ਸਕੱਤਰ ਅਵਤਾਰ ਸਿੰਘ ਸੈਂਪਲਾ ਸ਼ਾਮਲ ਸਨ।ਸਕੱਤਰ ਸੈਂਪਲਾ ਨੇ ਦੱਸਿਆ ਕਿ ਗਵਰਨਰ ਸ੍ਰੀ ਬਦਨੌਰ ਨੇ ਨਗਰ ਕੀਰਤਨ ਲਈ ਸੰਗਤ ਨੂੰ ਵਧਾਈ ਦਿੰਦਿਆਂ ਨਗਰ ਕੀਰਤਨ ਵਿਚ ਸ਼ਮੂਲੀਅਤ ਦਾ ਭਰੋਸਾ ਦਿੱਤਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media