ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ.ਕੰ.ਸ.ਸ.ਸਮਾਰਟ ਸਕੂਲ ਮਾਲ ਰੋਡ ਵਿਖੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਵਰ੍ਹੇਗੰਢ ਨੂੰ ਪੂਰੀ ਸ਼ਰਧਾ ਅਤੇ ਖੁਸ਼ੀਆਂ ਨਾਲ ਮਨਾਉਂਦੇ ਹੋਇਆਂ ਤਹਿਸੀਲ ਪੱਧਰੀ ਮੁਕਾਬਲੇ ਆਯੋਜਿਤ ਕਰਵਾਏ ਗਏ।ਜਿਸ ਵਿੱਚ ਅੰਮ੍ਰਿਤਸਰ ਤਹਿਸੀਲ ਦੇ ਵੱਖ-ਵੱਖ ਸਰਕਾਰੀ ਸਕੂਲਾਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿਚ ਲੇਖ ਮੁਕਾਬਲੇ, ਕੁਇਜ਼ ਅਤੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਪੂਰੇ ਉਤਸਾਹ ਨਾਲ ਬਹੁਤ ਵਧੀਆ ਪ੍ਰਦਰਸ਼ਨ ਕੀਤਾ।
ਪੁਸਤਕ ਸਮੀਖਿਆ ਮੁਕਾਬਲੇ ਵਿਚ ਮਾਲ ਰੋਡ ਸਕੂਲ ਦੀ ਨਵਰੋਜ਼ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਲੇਖ ਮੁਕਾਬਲੇ ਵਿੱਚ ਮਾਲਾਂਵਾਲੀ ਮਿਡਲ ਸਕੂਲ ਦੇ ਗੁਰਸੇਵਕ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।ਕੁਇਜ਼ ਮੁਕਾਬਲੇ 11ਵੀਂ ਤੋਂ 12ਵੀਂ ਵਰਗ ਵਿਚ ਮਾਲ ਰੋਡ ਸਕੂਲ ਨੇ ਪਹਿਲਾ ਸਥਾਨ, ਨੌਵੀਂ ਤੋਂ ਦਸਵੀਂ ਵਰਗ ਵਿਚ ਗੋਲਬਾਗ ਸਕੂਲ ਨੇ ਪਹਿਲਾ ਸਥਾਨ ਅਤੇ ਛੇਵੀਂ ਤੋਂ ਅੱਠਵੀਂ ਵਰਗ ਵਿਚ ਮਾਲਾਂਵਾਲੀ ਮਿਡਲ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਸਮਾਗਮ ਦੇ ਅੰਤ `ਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਪ੍ਰਦਰਸ਼ਨ ਦੀ ਭਰਭੂਰ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕਰਦੇ ਹੋਏ ਹਮੇਸ਼ਾਂ ਪੂਰੀ ਲਗਨ ਨਾਲ ਮਿਹਨਤ ਕਰਨ ਲਈ ਪ੍ਰੋਤਸਾਹਿਤ ਕੀਤਾ।ਸਮਾਗਮ ਦੇ ਮੁੱਖ ਪ੍ਰਬੰਧਕ ਮਿਸ ਆਦਰਸ਼ ਸ਼ਰਮਾ ਅਤੇ ਸ੍ਰੀਮਤੀ ਮਨਦੀਪ ਕੌਰ ਸਨ। ਜੱਜਾਂ ਦੀ ਭੂਮਿਕਾ ਸ੍ਰੀਮਤੀ ਤਜਿੰਦਰ ਕੌਰ, ਸ੍ਰੀਮਤੀ ਮਨਿੰਦਰ ਕੌਰ, ਸ੍ਰੀਮਤੀ ਹਰਜਿੰਦਰ ਕੌਰ ਅਤੇ ਸ੍ਰੀਮਤੀ ਰਮਨਦੀਪ ਕੌਰ ਨੇ ਨਿਭਾਈ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media