ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਬਲਾਕ ਪਠਾਨਕੋਟ ਵਿੱਚ ਜੁਲਾਈ ਮਹੀਨੇ ਦੌਰਾਂ ਕੀਤੇ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ, ਸ਼੍ਰੀਮਤੀ ਸਾਕਸ਼ੀ ਕੁਮਾਰੀ, ਅੰਸ਼ੁਮਨ ਕੁਮਾਰ, ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਸੁਖਜਿੰਦਰ ਸਿੰਘ, ਬਲਵਿੰਦਰ ਸਿੰਘ, ਮਨਦੀਪ ਹੰਸ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਦੇ ਹੋਰ ਨੀਵਾਂ ਜਾਣ ਤੋਂ ਬਚਾਉਣ ਲਈ ਝੋਨੇ ਹੇਠੋਂ ਰਕਬਾ ਕੱਢ ਕੇ ਹੋਰਨਾਂ ਫਸਲਾਂ ਹੇਠ ਲਿਆਉਣ ਦੇ ਮੰਤਵ ਨਾਲ ਚਾਲੂ ਸੀਜ਼ਨ ਦੌਰਾਨ ਮੱਕੀ ਅਤੇ ਹੋਰ ਫਸਲਾਂ ਹੇਠ ਰਕਬਾ ਵਧਣ ਦੀ ਸੰਭਾਵਨਾ ਹੈ।ਉਨਾਂ ਕਿਹਾ ਕਿ 16 ਅਗਸਤ ਤੱਕ ਪਿੰਡ ਪੱਧਰ ਤੇ ਝੋਨੇ ਅਤੇ ਕਮਾਦ ਦੀ ਫਸਲ ਤੋਂ ਇਲਾਵਾ ਮੱਕੀ, ਬਾਸਮਤੀ ਅਤੇ ਹੋਰ ਫਸਲਾਂ ਦੇ ਅੰਕੜੇ ਇਕੱਤਰ ਕੀਤੇ ਜਾਣਗੇ।ਉਨਾਂ ਕਿਹਾ ਕਿ ਕਿਸਾਨਾਂ ਨੂੰ ਗੈਰ ਜ਼ਰੂਰੀ ਕੀਟਨਾਸ਼ਕਾਂ ਅਤੇ ਡੈਪੋ ਨੂੰ ਸਮਪਰਿਤ ਨਸ਼ਿਆਂ ਦੀ ਵਰਤੋਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ 8 ਅਗਸਤ 2019 ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਿਰਜ਼ਾਪੁਰ ਵਿੱਚ ਜਾਗਰੁਕਤਾ ਕੈਂਪ ਐਫ.ਐਮ.ਸੀ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media