Tuesday, June 16, 2026

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਰਿਹਾ ਸ਼ਾਨਦਾਰ ਨਤੀਜਾ

PPNJ0408201908ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਚਵਿੰਡਾ ਦੇਵੀ ਕਾਲਜ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਕਾਮ. ਸਮੈਸਟਰ ਦੂਜਾ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ।ਬੀ. ਕਾਮ. ਸਮੈਸਟਰ ਦੇ ਇਸ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਏਕਮਦੀਪ ਕੌਰ (ਪਹਿਲਾ), ਸਮਰੀਤ ਕੌਰ (ਦੂਜਾ), ਮੁਸਕਾਨਪ੍ਰੀਤ ਕੌਰ ਨੇ (ਤੀਸਰਾ) ਸਥਾਨ ਪ੍ਰਾਪਤ ਕੀਤੇ।
     ਕਾਲਜ ਪ੍ਰਿੰਸੀਪਲ ਡਾ: ਐਚ.ਬੀ ਸਿੰਘ ਨੇ ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜਾਹਿਰ ਕਰਦੇ ਹੋਏ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸੰਸਥਾ ਰਾਤ-ਦਿਨ ਇਹ ਯਤਨ ਕਰ ਰਹੀ ਹੈ ਕਿ ਹਰ ਵਿਦਿਆਰਥੀ ਨੂੰ ਅਜਿਹੀ ਵਿੱਦਿਆ ਦੇਣਾ ਹੈ ਜਿਸ ਨਾਲ ਉਹ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ’ਚ ਆਪਣੀ ਨਿਵੇਕਲੀ ਜਗ੍ਹਾ ਸਥਾਪਿਤ ਕਰ ਸਕਣ।
    ਇਸ ਮੌਕੇ ਕਾਲਜ ਪ੍ਰਿ: ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਪੜ੍ਹ ਲਿਖ ਕੇ ਉਹ ਵਰਤਮਾਨ ਸਮਾਜ ਪ੍ਰਤੀ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
 

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply