ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਦੇ ਮੌਕੇ ਤੇ ਰਖੇ ਪ੍ਰੋਗਰਾਮਾਂ ਵਿਚ ਅੱਜ ਪਹਿਲੇ ਦਿਨ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਖੰਡ ਪਾਠ ਅਰੰਭ ਕਰਵਾਇਆ ਗਿਆ ।ਹਰ ਸਾਲ ਦੀ ਤਰ੍ਹਾਂ ਇਹ ਸੇਵਾ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ ਸੋਸਾਇਟੀ ਅੰਮ੍ਰਿਤਸਰ ਵਲੋਂ ਨਿਭਾਈ ਗਈ।ਇਸ ਦੇ ਨਾਲ ਹੀ ਸੰਸਥਾ ਦੇ ਮਰੀਜਾਂ, ਸਕੂਲੀ ਬਚਿੱਆਂ ਅਤੇ ਭਗਤ ਪੂਰਨ ਸਿੰਘ ਕਿੱਤਾ ਸਿਖਲਾਈ ਕੇਂਦਰ ਵਲੋਂ ਬਣਾਈਆਂ ਹੱਥ ਕਿਰਤਾਂ, ਕੁਦਰਤੀ ਖੇਤੀ ਅਤੇ ਅੰਗਹੀਣਾਂ ਵਾਸਤੇ ਫ੍ਰੀ ਮਸਨੂਈ ਅੰਗਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਜਿਸ ਦਾ ਉਦਘਾਟਨ ਡਾ. ਏ.ਪੀ ਸਿੰਘ, ਐਡੀਸ਼ਨਲ ਸੈਕਟਰੀ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਸ ਐਂਡ ਰਿਸਰਚ ਵੱਲਾ ਅੰਮ੍ਰਿਤਸਰ ਨੇ ਕੀਤਾ। ਉਨ੍ਹਾਂ ਨੇ ਬੱਚਿਆਂ ਦੁਆਰਾ ਬਣਾਈਆਂ ਹੱਥ ਕਿਰਤਾਂ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਨੇ ਪਿੰਗਲੇ ਬੱਚੇ ਜੋ ਆਪਣੇ ਆਪ ਤੁਰ-ਫਿਰ ਨਹੀਂ ਸਕਦੁ ਉਨ੍ਹਾਂ ਵਾਸਤੇ ਸਪੈਸ਼ਲ ਵੀਲ ਚੇਅਰ ਕੈਂਪ ਦਾ ਵੀ ਮੁਆਇਨਾ ਕੀਤਾ।
ਇਸ ਮੌਕੇ ਸਾਬਕਾ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਕਰਨਜੀਤ ਸਿੰਘ, ਉਘੀ ਸਮਾਜ ਸੇਵਿਕਾ ਮੈਡਮ ਸਵਰਾਜ ਗਰੋਵਰ, ਅਮਰਜੀਤ ਸਿੰਘ, ਮੁਖਤਾਰ ਸਿੰਘ ਆਨਰੇਰੀ ਸਕੱਤਰ, ਵਾਈਸ ਪ੍ਰਜੀਡੈਂਟ ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਅਤੇ ਕਈ ਹੋਰ ਪਤਵਂੰਤੇ ਸ਼ਾਮਲ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media