ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਟੇਟ ਇੰਡਸਟਰੀ ਡਵੈਲਪਮੈਂਟ ਕਾਰਪੋਰੇਸ਼ਨ ਦੇ ਨਵ-ਨਿਯੁੱਕਤ ਚੈਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਆਪਣੇ ਪਰਿਵਾਰਕ ਮੈਂਬਰਾਂ ਧਰਮਪਤਨੀ ਰਜਨੀ ਬਾਵਾ, ਸਪੁੱਤਰ ਅਰਜੁਨ ਬਾਵਾ, ਗਗਨਦੀਪ ਬਾਵਾ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨਾਂ ਨਾਲ ਕਰਨੈਲ ਸਿੰਘ ਗਿੱਲ ਪ੍ਰਧਾਨ ਬਾਬਾ ਬੰਦਾ ਸਿੰਘ ਬਾਹਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਅਤੇ ਜਰਨਲ ਸਕੱਤਰ ਬਲਵੰਤ ਸਿੰਘ ਧਨੋਆ, ਨਵੀਨ, ਬੰਨੀ ਜੈਨ ਹਾਜ਼ਰ ਸਨ।ਬਾਵਾ ਨੇ ਕਿਹਾ ਕਿ ਹਰਿਮੰਦਰ ਸਾਹਿਬ ਦਰਸ਼ਨ ਕਰਕੇ ਉਨਾਂ ਨੂੰ ਸਕੂਨ ਤੇ ਸ਼ਾਂਤੀ ਮਿਲੀ ਹੈ।ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਚੈਅਰਮੈਨ ਪੀ.ਐਸ.ਆਈ.ਡੀ.ਸੀ ਨਿਯੁੱਕਤ ਕਰਨ `ਤੇ ਗੁਰੂ ਜੀ ਦਾ ਸ਼ਕਰਾਨਾ ਕਰਨ ਲਈ ਉਹ ਗੁਰੁ ਘਰ ਹਾਜ਼ਰ ਹੋਏ ਹਨ। ਉਨਾਂ ਕਿਹਾ ਕਿ ਉਹ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਪ੍ਰਧਾਨ ਹੋਣ ਦੇ ਨਾਤੇ 17 ਅਗਸਤ ਤੋਂ ਕਲਕੱਤਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਉਤਸਵ ਮਨਾਉਣ ਲਈ ਜੱਥੇ ਸਮੇਤ ਜਾ ਰਹੇ ਹਨ। 1 ਤੋਂ 7 ਸਤੰਬਰ ਤੱਕ ਸ੍ਰੀ ਹਜੂਰ ਸਾਹਿਬ ਨੰਦੇੜ ਜੱਥਾ ਲੈ ਕੇ ਸੱਚਖੰਡ ਐਕਸਪ੍ਰੈਸ ਰਾਹੀ ਅਤੇ 15 ਸਤੰਬਰ ਨੂੰ ਕਨੇਡਾ ਅਤੇ ਅਮਰੀਕਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਾ ਰਹੇ ਹਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media