ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ
ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਸੰਗਤੀ ਉਤਸ਼ਾਹ ਕਾਰਨ ਨਗਰ ਕੀਰਤਨ ਦੀ ਰਫ਼ਤਾਰ ਘੱਟ ਹੋਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਕੀ ਅਮਲਾ ਵਧਾ ਦਿੱਤਾ ਗਿਆ ਹੈ ਅਤੇ ਹੁਣ ਨਗਰ ਕੀਰਤਨ ਨਾਲ ਅਧਿਕਾਰੀ ਅਤੇ ਕਰਮਚਾਰੀ ਦੋ ਸ਼ਿਫ਼ਟਾਂ ਵਿਚ ਡਿਊਟੀ ਨਿਭਾਅ ਰਹੇ ਹਨ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਵੱਲੋਂ ਉਤਸ਼ਾਹ ਨਾਲ ਨਗਰ ਕੀਰਤਨ ਦੇ ਸਵਾਗਤ ਲਈ ਧੰਨਵਾਦ ਕੀਤਾ ਹੈ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਅਗਲੇ ਪੜਾਵਾਂ ’ਤੇ ਸਮੇਂ ਸਿਰ ਪਹੁੰਚਣ ਲਈ ਨਗਰ ਕੀਰਤਨ ਦੀ ਰਵਾਨਗੀ ਰਫਤਾਰ ਬਣਾਈ ਰੱਖਣ ਲਈ ਪ੍ਰਬੰਧਕੀ ਅਮਲੇ ਦਾ ਸਹਿਯੋਗ ਦਿੰਦੇ ਰਹਿਣ।ਉਨ੍ਹਾਂ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਅਤੇ ਸ਼੍ਰੋਮਣੀ ਕਮੇਟੀ ਨੂੰ ਪ੍ਰਬੰਧਕੀ ਸਹਿਯੋਗ ਦੇ ਰਹੀਆਂ ਸੰਸਥਾਵਾਂ, ਸਭਾ-ਸੁਸਾਇਟੀਆਂ, ਸੰਪਰਦਾਵਾਂ ਆਦਿ ਵੀ ਧੰਨਵਾਦ ਕੀਤਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media