Wednesday, March 18, 2026

ਸੋਨੀ ਵਲੋਂ ਸ਼ਹੀਦ ਉਧਮ ਸਿੰਘ ਯਾਦਗਾਰੀ ਭਵਨ ਨੂੰ 10 ਲੱਖ ਰੁਪਏ ਦੇਣ ਦਾ ਐਲਾਨ

ਨਵੀਂ ਬਣੀ ਪਾਰਕਿੰਗ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸ਼ਹੀਦ ਉਧਮ ਸਿੰਘ ਯਾਦਗਾਰੀ PUNJ0608201907ਭਵਨ ਨਜਦੀਕ ਭਗਤਾਂ ਵਾਲਾ ਵਿਖੇ ਨਵੀਂ ਬਣੀ ਪਾਰਕਿੰਗ ਦਾ ਉਦਘਾਟਨ ਕੀਤਾ ਅਤੇ ਸ਼ਹੀਦ ਉਧਮ ਸਿੰਘ ਯਾਦਗਾਰੀ ਭਵਨ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
     ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਇਸ ਸੰਸਥਾ ਵੱਲੋਂ ਬਹੁਤ ਹੀ  ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰੀ ਭਵਨ ਨੂੰ ਲੋਕਾਂ ਵੱਲੋਂ ਆਪਣੇ ਦੁੱਖ ਸੁੱਖ ਦੇ ਕਾਰਜਾਂ ਲਈ ਵਰਤਿਆ ਜਾਂਦਾ ਹੈ ਅਤੇ ਇਸ ਭਵਨ ਨਾਲ ਲੋਕਾਂ ਨੂੰ ਕਾਫੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫ਼ਰਜ ਬਣਦਾ ਹੈ ਕਿ ਅਸੀਂ ਦੇਸ਼ ਭਗਤਾਂ, ਆਜਾਦੀ ਦੇ ਯੋਧਿਆਂ ਦਾ ਸਨਮਾਨ ਕਰੀਏ ਅਤੇ ਉਨ੍ਹਾਂ ਵੱਲੋਂ ਪਾਏ ਗਏ ਪੂਰਨਿਆਂ ਦੇ ਚੱਲ ਕੇ ਦੇਸ਼ ਦੀ ਸੇਵਾ  ਵਿੱਚ ਯੋਗਦਾਨ ਪਾਈਏ।ਸੋਨੀ ਨੇ ਸੰਸਥਾ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ 10 ਲੱਖ ਰੁਪਏ ਹੋਰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਐਮ.ਪੀ ਫੰਡ ਵਿੱਚੋਂ ਲੈ ਕੇ ਇਸ ਸੰਸਥਾ ਨੂੰ ਦੇਣਗੇ ਤਾਂ ਜੋ ਬਾਕੀ ਰਹਿੰਦੇ ਕੰਮਾਂ ਨੂੰ ਵੀ ਪੂਰਾ ਕੀਤਾ ਜਾ ਸਕੇ।    ਸ਼ਹੀਦ ਉਧਮ ਸਿੰਘ ਯਾਦਗਾਰੀ ਭਵਨ ਦੇ ਪ੍ਰਧਾਨ ਦੀਪ ਸਿੰਘ ਕੰਬੋ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸਨਮਾਨਿਤ ਵੀ ਕੀਤਾ ਗਿਆ।
     ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਸ੍ਰੀਮਤੀ ਜਗੀਰ ਕੌਰ ਮਾਤਾ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਰਵਿੰਦਰ ਸਿੰਘ ਪਲਾਸੋਰ, ਜਰਨੈਲ ਸਿੰਘ, ਨਵਦੀਪ ਗੋਲਡੀ, ਧਰਮ ਸਿੰਘ ਸਰੀਨ, ਕਾਕਾ ਕੰਬੋ, ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ।
 

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply