ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅੱਜ ਉਨ੍ਹਾਂ ਦੇ ਨਵੀਂ ਦਿੱਲੀ
ਨਿਵਾਸ ’ਤੇ ਸ਼ਰਧਾਂਜਲੀ ਦਿੱਤੀ।
ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਰਾਜਨੀਤੀ ਵਿੱਚ ਇੱਕ ਸ਼ਾਨਦਾਰ ਅਧਿਆਇ ਦਾ ਅੰਤ ਹੋ ਗਿਆ ਹੈ। ਭਾਰਤ ਇੱਕ ਉੱਘੇ ਲੀਡਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਾ ਹੈ। ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ ਅਤੇ ਗ਼ਰੀਬਾਂ ਦੇ ਬਿਹਤਰ ਜੀਵਨ ਲਈ ਸਮਰਪਿਤ ਕਰ ਦਿੱਤਾ।ਸੁਸ਼ਮਾ ਸਵਰਾਜ ਜੀ ਆਪਣੀ ਤਰ੍ਹਾਂ ਦੇ ਹੀ ਨੇਤਾ ਸਨ ਜੋ ਕਰੋੜਾਂ ਲੋਕਾਂ ਲਈ ਪ੍ਰੇਰਣਾ ਦੇ ਸਰੋਤ ਸਨ।
ਸੁਸ਼ਮਾ ਜੀ ਇੱਕ ਉੱਘੇ ਵਕਤਾ ਅਤੇ ਸਿਰਮੌਰ ਸਾਂਸਦ ਸਨ।ਉਨ੍ਹਾਂ ਨੂੰ ਪਾਰਟੀਆਂ ਤੋਂ ਉਪਰ ਉਠ ਕੇ ਸਲਾਹਿਆ ਅਤੇ ਸਤਿਕਾਰਿਆ ਜਾਂਦਾ ਸੀ।ਜਦੋਂ ਭਾਜਪਾ ਦੀ ਵਿਚਾਰਧਾਰਾ ਅਤੇ ਹਿਤਾਂ ਦੀ ਗੱਲ ਆਉਂਦੀ ਸੀ ਤਾਂ ਉਹ ਇਸ ਨਾਲ ਕੋਈ ਸਮਝੌਤਾ ਨਹੀਂ ਕਰਦੇ ਸਨ।ਪਾਰਟੀ ਦੇ ਵਿਕਾਸ ਵਿੱਚ ਉਨ੍ਹਾਂ ਨੇ ਬਹੁਤ ਯੋਗਦਾਨ ਪਾਇਆ।
ਸੁਸ਼ਮਾ ਜੀ ਇੱਕ ਕੁਸ਼ਲ ਪ੍ਰਸ਼ਾਸ਼ਕ ਸਨ ਜਿਨ੍ਹਾਂ ਨੇ ਹਰ ਮੰਤਰਾਲੇ ਵਿੱਚ ਉਚ ਮਿਆਰ ਸਥਾਪਿਤ ਕੀਤੇ।ਉਨ੍ਹਾਂ ਨੇ ਕਈ ਰਾਸ਼ਟਰਾਂ ਨਾਲ ਭਾਰਤ ਦੇ ਸਬੰਧਾਂ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਇੱਕ ਮੰਤਰੀ ਦੇ ਰੂਪ ਵਿੱਚ ਅਸੀਂ ਉਨ੍ਹਾਂ ਦਾ ਹਮਦਰਦੀ ਵਾਲਾ ਰਵੱਈਆ ਵੀ ਦੇਖਿਆ, ਉਨ੍ਹਾਂ ਨੇ ਵਿਸ਼ਵ ਦੇ ਹਰ ਹਿੱਸੇ ਵਿੱਚ ਮੁਸੀਬਤ ਵਿੱਚ ਫਸੇ ਭਾਰਤੀਆਂ ਦੀ ਮਦਦ ਕੀਤੀ।
ਮੈਂ ਇਹ ਭੁੱਲ ਨਹੀਂ ਸਕਦਾ ਕਿ ਸੁਸ਼ਮਾ ਜੀ ਨੇ ਪਿਛਲੇ 5 ਸਾਲਾਂ ਵਿੱਚ ਵਿਦੇਸ਼ ਮੰਤਰੀ ਵਜੋਂ ਕਿਸ ਤਰੀਕੇ ਨਾਲ ਅਣਥੱਕ ਮਿਹਨਤ ਕੀਤੀ।ਜਦੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ, ਉਹ ਉਦੋਂ ਵੀ ਆਪਣੇ ਕੰਮ ਨਾਲ ਨਿਆਂ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਦੇ ਸਨ ਅਤੇ ਆਪਣੇ ਮੰਤਰਾਲੇ ਨਾਲ ਸਬੰਧਿਤ ਮਾਮਲਿਆਂ ਦੀ ਪੂਰੀ ਜਾਣਕਾਰੀ ਰੱਖਦੇ ਸਨ। ਉਨ੍ਹਾਂ ਦੀ ਭਾਵਨਾ ਅਤੇ ਪ੍ਰਤੀਬੱਧਤਾ ਅਦੁੱਤੀ ਸੀ।
ਸੁਸ਼ਮਾ ਜੀ ਦਾ ਅਕਾਲ ਚਲਾਣਾ ਇੱਕ ਨਿਜੀ ਘਾਟਾ ਹੈ। ਭਾਰਤ ਲਈ ਕੀਤੇ ਹਰੇਕ ਕਾਰਜ ਲਈ ਯਾਦ ਉਨ੍ਹਾਂ ਨੂੰ ਕੀਤਾ ਜਾਵੇਗਾ।ਇਸ ਬਹੁਤ ਦੁਖਦਾਈ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ, ਸਮਰਥਕਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।’’
ਸਾਬਕਾ ਵਿਦੇਸ਼ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਦਾ ਕੱਲ੍ਹ ਰਾਤ ਨਵੀਂ ਦਿੱਲੀ ਵਿਖੇ ਅਕਾਲ ਚਲਾਣਾ ਕਰ ਗਏ ਸਨ ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media