ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ, ਸਾਈਕਲ ਰੈਲੀ ਤੇ ਵਾਲੀਬਾਲ ਟੂਰਨਾਮੈਂਟ ਹੋਣਗੇ – ਰਾਣਾ ਸੋਢੀ
ਚੰਡੀਗੜ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਸੂਬੇ ਦੇ ਨੌਜਾਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਮਜਬੂਤ ਖੇਡ ਢਾਂਚਾ ਤਿਆਰ ਕਰਨ
ਲਈ ਵਚਨਬੱਧ ਹੈ। ਇਸ ਵਿਚਾਰਧਾਰਾ ਤਹਿਤ ਖੇਡ ਵਿਭਾਗ ਨੇ ਅੰਤਰ-ਰਾਸ਼ਟਰ ਸਟਾਈਲ ਕਬੱਡੀ ਟੂਰਨਾਮੈਂ ਟ ਦੇ ਆਯੋਜਨ ਲਈ ਵਿਆਪਕ ਰੂਪ-ਰੇਖਾ ਉਲੀਕੀ ਹੈ । ਇਸ ਦੇ ਨਾਲ ਨਾਲ ਹੋਰ ਮੁਕਾਬਲੇ ਜਿਵੇਂ ਸਾਈਕਲ ਰੈਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਜਲਿਆਂਵਾਲਾ ਬਾਗ ਸ਼ਤਾਬਦੀ ਫੈਡਰੇਸ਼ਨ ਕੱਪ ਵਾਲੀਬਾਲ ਟੂਰਨਾਮੈਂਟ ਆਯੋਜਿਤ ਕਰਵਾਏ ਜਾਣਗੇ।
ਇਸ ਸਬੰਧੀ ਅੱਜ ਇਥੇ ਆਪਣੇ ਦਫਤਰ ਵਿੱਚ ਹੋਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਸੂਬੇ ਭਰ ਵਿੱਚ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 1-15 ਦਸੰਬਰ, 2019 ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਮੇਜ਼ਬਾਨ ਭਾਰਤ ਸਮੇਤ ਇਸ ਟੂਰਨਾਮੈਂਟ ਵਿੱਚ ਕੁੱਲ 9 ਟੀਮਾਂ ਭਾਗ ਲੈਣਗਆਂ। ਇਸ ਸਬੰਧੀ ਅਮਰੀਕਾ, ਅਸਟ੍ਰੇਲੀਆ, ਨਿਊਜ਼ੀਲੈਂਡ, ਪਾਕਿਸਤਾਨ, ਇੰਗਲੈਂਡ , ਕੈਨੇਡਾ ਨੂੰ ਸੱਦਾ ਭੇਜਿਆ ਗਿਆ ਹੈ ਜਦਕਿ ਕੀਨੀਆ ਨੂੰ ਸੱਦਾ ਭੇਜਣਾ ਵਿਚਾਰ ਅਧੀਨ ਹੈ। ਉਨਾਂ ਦੱਸਿਆ ਕਿ ਇਹ ਕੌਮਾਂਤਰੀ ਟੂਰਨਾਮੈਂਟ ਸਰਕਲ ਸਟਾਇਲ ਵਿੱਚ ਖੇਡਿਆ ਜਾਵੇਗਾ ਜਦਕਿ ਸੂਬੇ ਭਰ `ਚ ਜ਼ਿਲਾ ਪੱਧਰ `ਤੇ ਹੋਣ ਵਾਲੇ ਮੈਚ ਨੈਸ਼ਨਲ ਸਟਾਈਲ ਵਿੱਚ ਖੇਡੇ ਜਾਣਗੇ। ਮੰਤਰੀ ਨੇ ਦੱਸਿਆ ਜੇਤੂ ਟੀਮ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜਦਕਿ ਬਾਕੀਆਂ ਦੀਆਂ ਸਾਰੀਆਂ ਟੀਮਾਂ ਨੂੰ ਆਉਣ-ਜਾਣ ਦੀਆਂ ਟਿਕਟਾਂ ਅਤੇ ਰਹਿਣ-ਸਹਿਣ ਤੇ ਖਾਣ-ਪੀਣ ਦੀ ਸਹੂਲਤ ਦਿੱਤੀ ਜਾਵੇਗੀ।
ਸਾਈਕਲ ਰੈਲੀ ਸਬੰਧੀ ਖੇਡ ਮੰਤਰੀ ਨੇ ਦੱਸਿਆ ਕਿ ਇਹ ਰੈਲੀ 2 ਨਵੰਬਰ ਨੂੰ ਸਵੇਰੇ 9 ਵਜੇ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਡੇਰਾ ਬਾਬਾ ਨਾਨਕ ਵਿੱਚ ਮੁਕੰਮਲ ਹੋਵੇਗੀ। ਉਨਾਂ ਭਾਗ ਲੈਣ ਵਾਲੇ ਸਾਇਕਲਿਸਟਾਂ ਲਈ ਸੁਚੱਜੀ ਸੁਰੱਖਿਆ ਤੇ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਦਾ ਭਰੋਸਾ ਵੀ ਦਿੱਤਾ।
ਫੈਡਰੇਸ਼ਨ ਗੋਲਡ ਕੱਪ ਵਾਲੀਬਾਲ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਹ ਵਾਲੀਬਾਲ ਟੂਰਨਾਮੈਂਟ 27 ਸਤੰਬਰ ਤੋਂ 3 ਅਕਤੂਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਚ ਕਰਵਾਇਆ ਜਾਵੇਗ਼ਾ।
ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਫਲ ਬਣਾਉਣ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰਨ ਲਈ ਅਜਿਹੇ ਖੇਡ ਸਮਾਰੋਹਾਂ ਦਾ ਸਿਲਸਿਲਾ ਲੰਬਾ ਚੱਲੇਗਾ । ਖੇਡ ਮੰਤਰੀ ਨੇ ਕਿਹਾ ਖੇਡਾਂ ਦਾ ਮਹੱਤਵ ਗੁਰੂ ਸਾਹਿਬ ਦੇ ਫਲਸਫੇ ਨਾਲ ਮੇਲ ਖਾਂਦਾ ਹੈ ਕਿਉਂ ਜੋ ਉਨਾਂ ਮੁਤਾਬਕ ਰਿਸ਼ਟ-ਪੁਸ਼ਟ ਸ਼ਰੀਰ ਵਿੱਚ ਰਿਸ਼ਟ-ਪੁਸ਼ਟ ਦਿਮਾਗ ਦਾ ਵਾਸਾ ਹੁੰਦਾ ਹੈ। ਉਨਾਂ ਕਿਹਾ ਕਿ ਇਸ ਖੇਡ ਸਮਾਰੋਹ ਦੀ ਕਾਮਯਾਬੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਸਬੰਧੀ ਹੋਰ ਪਤਵੰਤਿਆਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ (ਖੇਡਾਂ) ਸ੍ਰੀ ਸੰਜੇ ਕੁਮਾਰ, ਵਿਸ਼ੇਸ਼ ਸਕੱਤਰ (ਸਿਹਤ ਤੇ ਪਰਿਵਾਰ ਭਲਾਈ) ਪਰਨੀਤ ਭਾਰਦਵਾਜ, ਡਾਇਰੈਕਟਰ ਖੇਡਾਂ ਰਾਹੁਲ ਗੁਪਤਾ, ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਪੰਜਾਬ ਕਬੱਡੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ, ਆਈ.ਜੀ (ਕਾਨੂੰਨ ਤੇ ਵਿਵਸਥਾ) ਏ.ਕੇ. ਪਾਂਡੇ, ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਮਲਵਿੰਦਰ ਸਿੰਘ ਜੱਗੀ, ਵਾਲੀਬਾਲ ਫੈਡਰੇਸ਼ਨ ਆਫ ਇੰਡੀਆਂ ਦੇ ਉਪ ਪ੍ਰਧਾਨ ਵਿਜੇ ਪਾਲ ਸਿੰਘ, ਸਾਇਕਲਿੰਗ ਐਸੋਸ਼ੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਸ੍ਰੀ ਕੇ.ਵੀ.ਐਸ ਸਿਧੂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਜੁਆਇੰਟ ਡਾਇਰੈਕਟਰ ਲਖਮੀਰ ਸਿੰਘ, ਸਹਾਇਕ ਡਾਇਰੈਕਟਰ ਖੇਡਾਂ ਕਰਤਾਰ ਸਿੰਘ ਸੈਂਹਬੀ ਅਤੇ ਐਕਸ.ਈ.ਐਨ ਖੇਡਾਂ ਸੰਜੇ ਮਹਾਜਨ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media