Thursday, October 15, 2026

ਸਤੰਬਰ `ਚ ਲੱਗਣ ਵਾਲੇ ਮੇਗਾ ਰੋਜ਼ਗਾਰ ਮੇਲਿਆਂ ਸਬੰਧੀ ਮੀਟਿੰਗ- ਏ.ਡੀ.ਸੀ (ਵਿਕਾਸ)

ਅੰਮਿ੍ਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ PUNJ0708201907ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੇਲਿਆਂ ਦੇ ਨੋਡਲ ਅਫਸਰਾਂ ਨਾਲ 19 ਤੋਂ 30 ਸਤੰਬਰ ਤੱਕ ਲੱਗਣ ਵਾਲੇ ਮੇਲਿਆਂ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।ਆਈ.ਟੀ.ਆਈ ਰਣਜੀਤ ਐਵੀਨਿਊ, ਆਈ.ਟੀ.ਆਈ ਲਪੋਕੇ, ਆਈ.ਟੀ.ਆਈ ਰਈਆ, ਆਈ.ਟੀ.ਆਈ ਅਜਨਾਲਾ, ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ ਦੇ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਸਨ।
     ਸਾਰੰਗਲ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਵਿੱਚ ਭਾਰੀ ਗਿਣਤੀ `ਚ ਪ੍ਰਾਰਥੀਆਂ ਤੇ 30 ਤੋ 40 ਕੰਪਨੀਆਂ ਦੇ ਨੁੰਮਾਇਦਿਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਕਿਹਾ ਕਿ  ਮੇਲਿਆਂ ਬਾਰੇ ਸਾਰੀ ਸੂਚਨਾ ਲੋਕਾਂ ਤੱਕ ਪਹੁੰਚਾਈ ਜਾਵੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply