Thursday, November 21, 2024

ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਸਮਾਜਸੇਵੀ ਸੰਸਥਾਵਾਂ ਵੱਲੋਂ ਖੂਨਦਾਨ ਕੈਂਪ

ਸਮਰਾਲਾ, 7 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਗੁਰਦੁਆਰਾ ਸ੍ਰੀ ਝਾੜ ਸਾਹਿਬ ਵਿਖੇ ਸੰਤ ਬਾਬਾ ਪਿਆਰਾ ਸਿੰਘ ਜੀ ਦੀ 54ਵੀਂ ਬਰਸੀ ਮੌਕੇ ਯੁਵਕ PUNJ0708201912ਸੇਵਾਵਾਂ ਕਲੱਬ ਦੀ ਅਗਵਾਈ ਹੇਠ ਇਲਾਕੇ ਦੀਆਂ ਸਮਾਜਸੇਵੀ ਸੰਸਥਾਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮਨ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਵਿੱਚ ਸਿਵਲ ਹਸਪਤਾਲ ਲੁਧਿਆਣਾ, ਪੀ.ਜੀ.ਆਈ ਚੰਡੀਗੜ੍ਹ ਦੀਆਂ ਟੀਮਾਂ ਵਲੋਂ ਖੂਨਦਾਨੀਆਂ ਵਲੋਂ ਦਾਨ ਕੀਤਾ 167 ਯੂਨਿਟ ਖੂਨ ਇਕੱਤਰ ਕੀਤਾ ਗਿਆ।
          ਮੁੱਖ ਪ੍ਰਬੰਧਕਾਂ ਵਿਚੋਂ ਮਨਜੀਤ ਸਿੰਘ ਮੁਤਿਓਂ, ਐਡਵੋਕੇਟ ਗਗਨਦੀਪ ਸ਼ਰਮਾ, ਸ਼ੰਕਰ ਕਲਿਆਣ, ਸੁਖਵਿੰਦਰ ਸਿੰਘ ਖੱਟਰਾਂ ਨੇ ਦੱਸਿਆ ਕਿ ਸਮੁਚੇ ਇਲਾਕੇ ਵਿੱਚ ਸੰਤ ਬਾਬਾ ਪਿਆਰਾ ਸਿੰਘ ਲਈ ਅਥਾਹ ਸਤਿਕਾਰ ਅਤੇ ਸ਼ਰਧਾ ਹੈ।ਜਿਸ ਕਰਕੇ ਇਲਾਕੇ ਦੇ ਬਹੁਤੇ ਲੋਕ ਇਸ ਬਰਸੀ ਮੌਕੇ ਹੀ ਖੂਨਦਾਨ ਕਰਨ ਲਈ ਉਚੇਚੇ ਤੌਰ ਤੇ ਸ਼ਾਮਲ ਹੁੰਦੇ ਹਨ।ਜਿਥੇ ਇਸ ਖੂਨਦਾਨ ਕੈਂਪ ਵਿੱਚ ਔਰਤਾਂ ਦੀ ਸਾਂਝੇਦਾਰੀ ਦੇਖਣ ਨੂੰ ਮਿਲੀ, ਉਥੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਖੂਨਦਾਨ ਕੀਤਾ। ਜਿਨਾਂ ਵਿੱਚ ਸ਼ਾਮਲ ਸਮਾਜਸੇਵੀ ਨੌਜਵਾਨ ਰਾਜਵਿੰਦਰ ਸਮਰਾਲਾ, ਗੁਰਪ੍ਰੀਤ ਸਿੰਘ ਬੇਦੀ, ਸੁਖਵਿੰਦਰ ਸਿੰਘ ਖੱਟਰਾਂ, ਸ਼ਿਵ ਕੁਮਾਰ ਸ਼ਿਵਲੀ, ਜਗਤਾਰ ਸਿੰਘ ਦਿਆਲਪੁਰਾ, ਸਰਵਣ ਸਿੰਘ ਸਮਰਾਲਾ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਜੋ ਕਿ ਖੂਨਦਾਨ ਕਰਨ ਵਾਲੇ ਨੂੰ ਸਿਹਤ ਪੱਖੋਂ ਮਜਬੂਤ ਬਣਾਉਦਾ ਹੈੇ।ਇਸ ਲਈ ਨੌਜਵਾਨ ਪੀੜੀ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ।  
            ਇਸ ਮੌਕੇ ਸੰਤਾ ਸਿੰਘ ਉਮੈਦਪੁਰੀ, ਜਗਜੀਵਨ ਸਿੰਘ, ਬਲਜਿੰਦਰ ਸਿੰਘ ਲੋਪੋਂ, ਗਿਆਨੀ ਮਹਿੰਦਰ ਸਿੰਘ ਭੰਗਲਾਂ, ਬਾਬਾ ਪ੍ਰੀਤਮ ਸਿੰਘ ਪਪੜੌਦੀ ਵਾਲੇ, ਹਰਜਤਿੰਦਰ ਸਿੰਘ ਬਾਜਵਾ, ਅਸ਼ੋਕ ਕੁਮਾਰ ਖਮਾਣੋਂ, ਲੇਖਾਕਾਰ ਮੁਕੇਸ਼ ਸ਼ਰਮਾ,  ਗੁਰਪ੍ਰੀਤ ਸਿੰਘ ਗੁਰੀ ਢੀਂਡਸਾ, ਸਰਬਜੀਤ ਸਿੰਘ ਪਪੜੌਦੀ, ਨੀਰਜ ਸਿਹਾਲਾ, ਇੰਦਰੇਸ਼ ਜੈਦਕਾ, ਦੀਪ ਦਿਲਬਰ, ਰਾਕੇਸ਼ ਗਰੋਵਰ ਮਾਛੀਵਾੜਾ, ਮਹਿੰਦਰ ਯਾਦਵ, ਵਿੱਕੀ ਰਾਣਾ, ਸਤਿੰਦਰ ਸਿੰਘ ਖੀਰਨੀਆਂ, ਚਰਨਜੀਤ ਸਿੰਘ ਥੋਪੀਆ, ਰਾਜੂ ਨਾਗਰਾ, ਭਾਈ ਅੰਤਰਜੋਤ ਸਿੰਘ, ਅਮਰਜੀਤ ਸਿੰਘ ਬੁਆਲ ਆਦਿ ਵੀ ਸ਼ਾਮਲ ਹੋਏ।
           ਅਖੀਰ ਵਿੱਚ ਐਡਵੋਕੇਟ ਗਗਨਦੀਪ ਸ਼ਰਮਾ ਅਤੇ ਮਨਜੀਤ ਸਿੰਘ ਮੁਤਿਓਂ ਵੱਲੋਂ ਕਾਲਜ ਦੀ ਪ੍ਰਿੰਸੀਪਲ ਰਾਜਿੰਦਰ ਕੌਰ ਅਤੇ ਪ੍ਰਬੰਧਕੀ ਟੀਮ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply