ਤਕਨੀਕੀ ਸਿੱਖਿਆ ਵਿਭਾਗ `ਚ 52 ਰੈਗਲਰ ਆਧਾਰ ਭਰਤੀ ਕਲਰਕਾਂ ਨੂੰ ਸੌਂਪੇ ਨਿਯੁੱਕਤੀ ਪੱਤਰ
ਚੰਡੀਗੜ੍ਹ, 8 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਦੇ ਖੇਤਰ ਵਿਚ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਹ ਗੱਲ ਅੱਜ ਇਥੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਕਨੀਕੀ ਸਿੱਖਿਆ ਵਿਭਾਗ ਵਿਚ 52 ਰੈਗਲਰ ਆਧਾਰ ਭਰਤੀ ਕੀਤੇ ਗਏ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਹੀ।
ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਾਸ਼ਟਰੀ ਪੱਧਰ ਦੇ ਰੋਜ਼ਗਾਰ ਦੇ ਹਾਣੀ ਬਣਾਉਣ ਲਈ ਸੂਬੇ ਵਿਚ ਚਾਰ ਨਵੀਆਂ ਆਈ.ਟੀ.ਆਈਜ ਮਲੌਦ ਜ਼ਿਲ੍ਹਾ ਲੁਧਿਆਣਾ, ਆਦਮਪੁਰ ਜ਼ਿਲ੍ਹਾ ਜਲੰਧਰ, ਸਿੰਘਪੁਰਾ ਜ਼ਿਲਾਂ ਰੋਪੜ ਅਤੇ ਮਾਣਕਪੁਰ ਸ਼ਰੀਫ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਖੋਲੀਆਂ ਗਈਆਂ ਹਨ।ਜਿੰਨਾਂ ਵਿਚ ਇਸੇ ਅਕਾਦਮਿਕ ਸੈਸ਼ਨ ਤੋਂ ਦਾਖਲੇ ਸ਼ੁਰੂ ਕੀਤੇ ਗਏ ਹਨ।ਉਨ੍ਹਾਂ ਨਾਲ ਹੀ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਹੁਨਰ ਵਿਕਾਸ ਯੂਨੀਵਰਸਿਟੀ ਸ੍ਰੀ ਚਮਕੌਰ ਸਾਹਬ ਵਿਖੇ ਖੋਲੀ ਜਾ ਰਹੀ ਹੈ।ਉਨ੍ਹਾਂ ਨੇ ਨਵ-ਨਿਯੁੱਕਤ ਕਲਰਕਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਚੰਨੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਦਾ ਦੇ ਢਾਂਚੇ ਨੂੰ ਨਵਿਆਉਣ ਅਤੇ ਹੋਰ ਮਜਬੂਤ ਕਰਨ ਲਈ 100 ਕਰੋੜ ਰੋਏ ਖਰਚੇ ਜਾ ਰਹੇ ਹਨ।ਜਿਸ ਦੇ ਤਹਿਤ ਬਹੁਤ ਸਾਰੇ ਤਕਨੀਕੀ ਸਿਖਿਆ ਅਦਾਰਿਆਂ ਵਿਚ ਕੰਮ ਕਰਵਾਏ ਗਏ ਹਨ ਅਤੇ ਕਈ ਥਾਵਾਂ `ਤੇ ਕੰਮ ਪ੍ਰਗਤੀ ਅਧੀਨ ਹਨ।
ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਵਿਚ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਕਲਰਕ ਦੀਆਂ-89, ਸਟੈਨੋਟਾਈਪਿਸਟਾਂ ਦੀਆਂ-02 ਅਤੇ ਡਰਾਈਵਰ ਦੀਆਂ-03 ਅਸਾਮੀਆਂ ਜਲਦ ਭਰਨ ਲਈ ਪੱਤਰ ਭੇਜਿਆ ਗਿਆ ਹੈ।
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਨਾਲ ਹੀ ਇਹ ਵੀ ਦੱੱਸਿਆ ਕਿ ਵਿਭਾਗ ਵਿੱਚ ਕਰਾਫਟ ਇੰਸਟਰਕਟਰਾਂ ਦੀਆਂ 423, ਸੀਨੀਅਰ ਸਹਾਇਕ ਦੀਆਂ 09, ਹੋਸਟਲ ਸੁਪਰਡੈਂਟ ਦੀਆਂ-24, ਸਟੋਰ ਕੀਪਰ ਦੀਆਂ-17 ਅਤੇ ਲਾਇਬ੍ਰੇਰੀਅਨ ਦੀ ਇੱਕ ਅਸਾਮੀ ਨੂੰ ਭਰਨ ਲਈ ਥਾਪਰ ਯੂਨੀਵਰਸਿਟੀ ਪਟਿਆਲਾ ਵਲੋਂ ਪ੍ਰਕਿਰਿਆ ਆਰੰਭੀ ਜਾ ਚੁੱਕੀ ਹੈ।
ਇਸ ਮੌਕੇ ਤੇ ਸ੍ਰੀਮਤੀ ਪ੍ਰਵੀਨ ਕੁਮਾਰ ਥਿੰਦ, ਡਾਇਰੈਕਟਰ ਅਤੇ ਸ੍ਰੀਮਤੀ ਦਲਜੀਤ ਕੌਰ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਕੇ ਮੌਜੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …