ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪਿੰਡ ਥੋਬਾ ਅਜਨਾਲਾ
ਤਹਿਸੀਲ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ ਕਿਹਾ ਕਿ ਮੋਦੀ ਸਰਕਾਰ ਨੇ ਜੰਮੂ ਕਸ਼ਮੀਰ ’ਚ ਧਾਰਾ 370 ਹਟਾ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਰਤ ਇਕ ਹੈ, ਪਰ ਫ਼ਿਰ ਵੀ ਜੋ ਕਾਨੂੰਨ ਬਾਕੀ ਹਿੱਸਿਆਂ ’ਚ ਲਾਗੂ ਹੁੰਦੇ ਸਨ ਕਸ਼ਮੀਰ ’ਚ ਉਨ੍ਹਾਂ ਦੀ ਕੋਈ ਹੋਂਦ ਨਹੀਂ ਸੀਪਰ ਹੁਣ ਇਸ ਧਾਰਾ ਦੇ ਖ਼ਤਮ ਹੋਣ ਨਾਲ ਸਮੂਹ ਭਾਰਤ ਇਕਜੁੱਟ ਹੋ ਗਿਆ ਹੈ।
ਛੀਨਾ ਨੇ ਕਿਹਾ ਕਿ 72 ਸਾਲ ਪਹਿਲਾਂ ਜੋ ਗ਼ਲਤੀ ਦੇਸ਼ ਦੇ ਲੀਡਰਾਂ ਨੇ ਕੀਤੀ ਸੀ, ਉਸ ਨੂੰ ਮੋਦੀ ਨੇ ਇੱਕ ਝਟਕੇ ਨਾਲ ਦਰੁਸਤ ਕਰਦਿਆਂ ਇਤਿਹਾਸ ਸਿਰਜਿਆ ਹੈ।ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਲੋਕ ਹੁਣ ਹਰ ਆਮ ਭਾਰਤੀ ਨਾਗਰਿਕ ਵਾਂਗ ਉਨ੍ਹਾਂ ਸਾਰੀਆਂ ਸਹੂਲਤਾਂ ਦਾ ਲਾਭ ਉਠਾ ਸਕਣਗੇ, ਜਿਹੜੀਆਂ ਉਨ੍ਹਾਂ ਨੂੰ ਪਹਿਲਾਂ ਮੁਹੱਈਆ ਨਹੀਂ ਸੀ ਹੋਈਆਂ।ਉਨ੍ਹਾਂ ਕਿਹਾ ਕਿ ਭਾਰਤ ਇਕ ਵਿਸ਼ਾਲ ਸੋਚ ਅਤੇ ਮਜ਼ਬੂਤ ਇਰਾਦੇ ਨਾਲ ਦੁਨੀਆ ਦੇ ਨਕਸ਼ੇ ’ਤੇ ਉਭਰ ਕੇ ਸਾਹਮਣੇ ਆ ਰਿਹਾ ਹੈ ਅਤੇ ਇਸ ਦਾ ਬਿਗਲ ਪੂਰੀ ਦੁਨੀਆ ’ਚ ਪ੍ਰਤੱਖ ਹੋਇਆ ਹੈ।
ਪਾਰਟੀ ਦੇ ਵਰਕਰਾਂ ਅਤੇ ਸਥਾਨਕ ਲੀਡਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਛੀਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ‘ਆਯੂਸ਼ਮਾਨ ਭਾਰਤ ਯੋਜਨਾ’ ਦਾ ਲਾਭ ਹਰ ਵਰਗ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਸੂਬੇ ਦੀ ਕੈਪਟਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਹੈ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੈ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਵਾਂਝੇ ਹਨ।ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਹਤ, ਵਿਕਾਸ ਅਤੇ ਆਰਥਿਕ ਖੁਸ਼ਹਾਲੀ ਨੂੰ ਚਲਾਉਣ ਲਈ ਸਿਹਤ ਖੇਤਰ ਦੀ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media