Saturday, September 19, 2026

ਮਹਾਰਾਸ਼ਟਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸ਼੍ਰੋਮਣੀ ਕਮੇਟੀ ਕਰੇਗੀ ਮਦਦ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਮਹਾਰਾਸ਼ਟਰ ਦੇ ਕੁਝ ਇਲਾਕਿਆਂ ਅੰਦਰ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦਾ Bawa Minhasਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ।ਮਹਾਰਾਸ਼ਟਰ ਦੇ ਜ਼ਿਲ੍ਹਾ ਕੋਹਲਾਪੁਰ ’ਚ ਕਸਬਾ ਸਾਂਗਲੀ ਅੰਦਰ ਭਾਰੀ ਬਾਰਿਸ਼ ਮਗਰੋਂ ਪਾਣੀ ਦੀ ਮਾਰ ਝੱਲ ਰਹੇ ਸਥਾਨਕ ਨਿਵਾਸੀਆਂ ਦੀ ਸਾਰ ਲੈਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੰਬਈ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ ਨੂੰ ਭੇਜਿਆ ਹੈ।ਇਸ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਵੀ ਮੌਕੇ ਦੇ ਹਾਲਾਤ ਵੇਖਣ ਅਤੇ ਲੋਕਾਂ ਦੀ ਮਦਦ ਲਈ ਬਾਵਾ ਨਾਲ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਮਹਾਰਾਸ਼ਟਰ ਦੇ ਕਸਬਾ ਸਾਂਗਲੀ ’ਚ ਲੋਕਾਂ ਨੂੰ ਬੇਘਰ ਹੋਣਾ ਪੈ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਪ੍ਰਭਾਵਤਾਂ ਦੀ ਮੱਦਦ ਕਰਨ ਲਈ ਆਦੇਸ਼ ਜਾਰੀ ਕੀਤੇ ਹਨ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਉਥੇ ਲੋਕਾਂ ਨੂੰ ਦਵਾਈਆਂ ਅਤੇ ਲੋੜੀਂਦੇ ਕੱਪੜੇ ਆਦਿ ਮੁਹੱਈਆ ਕਰਵਾ ਰਹੀ ਹੈ, ਜਿਸ ਲਈ ਬਾਵਾ ਤੇ ਮਿਨਹਾਸ ਸਹਿਯੋਗ ਕਰਨਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਲਈ ਹਮੇਸ਼ਾਂ ਯਤਨਸ਼ੀਲ ਰਹਿੰਦੀ ਅਤੇ ਜਦੋਂ ਜਦੋਂ ਵੀ ਕੁਦਰਤੀ ਆਫ਼ਤਾਂ ਕਾਰਨ ਮਾਨਵਤਾ ਸੰਕਟ ਵਿਚ ਆਈ ਹੈ ਉਦੋਂ ਹੀ ਸ਼੍ਰੋਮਣੀ ਕਮੇਟੀ ਨੇ ਪਹਿਲਕਦਮੀ ਕਰਦਿਆਂ ਮੱਦਦ ਲਈ ਵੱਡੇ ਕਾਰਜ ਕੀਤੇ ਹਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply