ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸੰਚਾਰ ਦੇ ਮਾਧਿਅਮਾ ਵਿੱਚ ਨਵੀਆਂ ਚਲੰਤ ਗਤੀਵਿਧੀਆਂ ਨੂੰ ਸਮਝਣ ਅਤੇ ਉਨ੍ਹਾਂ ਦੀ ਪੇਸ਼ਕਾਰੀ ਲਈ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਦਿਹਾੜੇ ਨੰ ਸਮਰਪਿਤ ਮਾਸ ਮੀਡੀਆ ਅਤੇ ਆਈ.ਟੀ. ਫੈਸਟ-2019 ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਹੋਦਯਾ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਦੇ 34 ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਹਿੱਸਾ ਲਿਆ।
ਪ੍ਰੋਗਰਾਮ ਵਿੱਚ ਭਾਗ ਸਿੰਘ ਅਣਖੀ ਚੇਅਰਮੈਨ ਚੀਫ਼ ਖ਼ਾਲਸਾ ਦੀਵਾਨ ਸੰਸਥਾਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਜੀ.ਟੀ ਰੋਡ ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਡਾ: ਰਵਿੰਦਰ ਕੁਮਾਰ ਐਸੋਸੀਏਟ ਪ੍ਰੋਫੈਸਰ ਡਿਪਾਰਟਮੈਂਟ ਆਫ ਇਲੈਕਟ੍ਰੋਨਿਕਸ ਐਂਡ ਕਮਿਊਨਿਕੇਸ਼ਨ ਗੁਰੂ ਨਾਨਕ ਦੇਵ ਯੁਨੀਵਰਸਿਟੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵੱਖ-ਵੱਖ ਸਕੂਲ਼ਾਂ ਅਤੇ ਸੰਸਥਾਵਾਂ ਦੇ 12 ਜੱਜ ਸਾਹਿਬਾਨ ਨੇ ਇੰਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਯੋਗਤਾ ਨੂੰ ਪਰਖਿਆ।ਡਿਜੀਟਲ ਸੁਲੇਖ, ਪਾਵਰ ਪੁਆਇੰਟ, ਡਿਜ਼ਾਇਨ ਅਤੇ ਲੋਗੋ ਫੋਟੋਗ੍ਰਾਫੀ, ਪ੍ਰਸਾਰਨ ਮਾਧਿਅਮ ਦੁਆਰਾ ਸਿੱਖਿਆ ਦੀਆਂ ਵੱਖ-ਵੱਖ 8 ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ ਗਈ ।ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਵੱਧ-ਚੜ੍ਹ ਕੇ ਭਾਗ ਲਿਆ ।ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੀ ਲੁਕੀ ਹੋਈ ਯੋਗਤਾ ਨੂੰ ਉਭਾਰਨ ਲਈ ਅਤੇ ਇਸਦੇ ਪ੍ਰਸਾਰ ਲਈ ਕਰਵਾਏ ਇਸ ਫੈਸਟ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ ।
ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨ ਵਿੱਚ ਸਹਾਇਕ ਹੁੰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਯੋਗਤਾ ਦਾ ਵਿਸਤਾਰ ਕਰਨ ਲਈ ਪ੍ਰੇਰਿਤ ਕਰਦੇ ਹਨ।ਪ੍ਰੋਗਰਾਮ ਦੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਭਾਗ ਸਿੰਘ ਅਣਖੀ ਅਤੇ ਵਿਸ਼ੇਸ਼ ਮਹਿਮਾਨਾਂ ਪ੍ਰੋ. ਹਰੀ ਸਿੰਘ, ਡਾ: ਰਵਿੰਦਰ ਕੁਮਾਰ, ਅਵਤਾਰ ਸਿੰਘ ਐਡੀ: ਸਕੱਤਰ, ਡਾ: ਧਰਮਵੀਰ ਸਿੰਘ, ਅਤੇ ਹੈਡ ਮਿਸਟਰੈਸ ਸ਼੍ਰੀਮਤੀ ਰੇਣੂ ਆਹੂਜਾ ਵਲੋਂ ਟਰਾਫੀਜ਼ ਦੇ ਕੇ ਸਨਮਾਨਿਤ ਕੀਤਾ ਗਿਆ।ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਬੜਾ ਲਾਹੇਵੰਦ ਰਿਹਾ।ਪ੍ਰੋਗਰਾਮ ਦਾ ਸੰਚਾਲਨ ਸ਼੍ਰੀਮਤੀ ਨਿਸ਼ਚਿੰਤ ਕੌਰ ਹੈਡਮਿਸਟਰੈਸ ਅਤੇ ਨਵਲਪ੍ਰੀਤ ਸਿੰਘ ਨੇ ਬਾਖੂਬੀ ਕੀਤਾ।ਪਾਵਰ ਪੁਆਇੰਟ ਪ੍ਰੈਸੈਨਟੇਸ਼ਨ ਵਿੱਚ ਪਹਿਲਾ ਸਥਾਨ ਸਟਾਲਵਰਟ ਪਬਲਿਕ ਸਕੂਲ ਅਤੇ ਸੀਨੀਅਰ ਸਟੱਡੀ-2 ਨੇ ਹਾਸਲ ਕੀਤਾ।ਡਿਜ਼ਾਈਨਰ ਲੋਗੋ ਵਿੱਚ ਪਹਿਲਾ ਇਨਾਮ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਨੇ ਹਾਸਲ ਕੀਤਾ।ਡਿਜੀਟਲ ਕੈਲੀਗ੍ਰਾਫੀ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਦੇਵ ਅਕੈਡਮੀ, ਫੋਟੋਗ੍ਰਾਫੀ ਵਿੱਚ ਪਹਿਲਾ ਸਥਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ, ਕਵਿਤਾ ਉਚਾਰਨ ਵਿੱਚ ਪਹਿਲਾ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਅਤੇ ਡਿਜੀਟਲ ਪੋਸਟਰ ਵਿੱਚ ਡਿਪਸ ਇੰਟਰਨੈਸ਼ਨਲ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …