ਲੌਂਗੋਵਾਲ, 9 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ
ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਨੇ ਮਹਿਲਾ ਰੋਡ ਸੰਗਰੂਰ ਵਿਖੇ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ।ਛੀਨਾ ਨੇ ਦੱਸਿਆ ਕਿ ਸਕੂਲੀ ਵਾਹਨਾਂ ਦੇ ਦਸਤਾਵੇਜ਼ਾਂ `ਚ ਕਮੀਆਂ ਮਿਲਣ `ਤੇ 5 ਵਾਹਨਾਂ ਦੇ ਚਾਲਾਨ ਕੀਤੇ ਗਏ।ਉਨ੍ਹਾਂ ਦੱਸਿਆ ਕਿ ਚਾਲਾਨ ਕਰਨ ਮੌਕੇ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਭਵਿੱਖ `ਚ ਲੋੜੀਂਦੇ ਕਾਗਜ਼ਾਤ ਪੂਰੇ ਰੱਖਣ ਦੀ ਹਦਾਇਤ ਕੀਤੀ।
ਛੀਨਾ ਨੇ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਅੰਦਰ ਅੱਗ ਬੁਝਾਊ ਯੰਤਰ, ਮੁੱਢਲੀ ਸਹਾਇਤਾ ਲਈ ਦਵਾਈਆਂ (ਫਸਟ ਏਡ ਕਿੱਟ), ਸੀ.ਸੀ.ਟੀ.ਵੀ ਕੈਮਰੇ ਅਤੇ ਬੱਚਿਆਂ ਨੂੰ ਉਤਾਰਨ ਅਤੇ ਚੜਾਉਣ ਲਈ ਕੰਡਕਟਰ, ਸਪੀਡ ਗਵਨਰ, ਡਰਾਈਵਰ ਦੀ ਵਰਦੀ ਨੇਮ ਪਲੇਟ, ਬੱਸਾਂ ਦਾ ਰੰਗ ਪੀਲਾ ਹੋਵੇ, ਸਕੂਲ ਬੱਸ ਦੇ ਮਾਲਕ ਦਾ ਨੰਬਰ ਬੱਸ ਦੇ ਲਿਖਿਆ ਹੋਵੇ ਆਦਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਾਲਾਨ ਕਰਨ ਦੀ ਪ੍ਰਕਿਰਿਆ ਜਾਰੀ ਰਹੇਗੀ।ਉਨ੍ਹਾਂ ਪ੍ਰੈਸ਼ਰ ਹਾਰਨ ਦੀ ਵਰਤੋਂ ਕਰਨ ਵਾਲੇ ਵਾਹਨ ਚਾਲਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਅਜਿਹੇ ਵਾਹਨ ਚਾਲਕਾਂ ਦੇ ਚਾਲਾਨ ਕਰਕੇ ਮੋਟਰ ਵਹੀਕਲ ਐਕਟ ਤਹਿਤ ਜੁਰਮਾਨਾ ਵਸੂਲਿਆ ਜਾਵੇਗਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media