ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ `ਭਾਰਤ ਛੱਡੋ ਅੰਦੋਲਨ` ਦੀ 77ਵੀਂ ਵਰ੍ਹੇਗੰਢ ਮਨਾਈ।ਇਹ ਅੰਦੋਲਨ ਭਾਰਤ ਦੀ ਅਜ਼ਾਦੀ ਲਈ ਅੰਗਰੇਜ਼ੀ ਵਿਰੁੱਧ ਮਹਾਤਮਾ ਗਾਂਧੀ ਵਲੋਂ ਚਲਾਇਆ ਗਿਆ ਸੀ।ਉਹਨਾਂ ਲੋਕਾਂ ਨੂੰ ਇੱਕ ਸੁਤੰਤਰ ਰਾਸ਼ਟਰ ਵਾਂਗ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਦਾ ਮੰਤਰ `ਜੀਓ ਤੇ ਜਿਊਣ ਦਿਓ` ਭਾਰਤੀ ਲੋਕਾਂ ਦੇ ਦਿਲਾਂ ਵਿੱਚ ਵੱਸ ਗਿਆ ਹੈ।ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਿਤਾ ਅਤੇ ਅਜ਼ਾਦੀ ਦੇ ਪਰਵਾਨਿਆਂ ਨੂੰ ਸ਼ਰਧਾਂਜਲੀ ਦਿੱਤੀ।ਉਹਨਾਂ ਨੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਪੜੀਆਂ।
ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾਂ ਸਮਾਜ ਦੇ ਭਲੇ ਲਈ ਕੰਮ ਕਰਦੇ ਰਹਿਣਾ ਚਾਹੀਦਾ ਹੈ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਅਜ਼ਾਦੀ ਹਮੇਸ਼ਾਂ ਕਰਤਵਾਂ ਅਤੇ ਜਿੰਮੇਵਾਰੀਆਂ ਨਾਲ ਪ੍ਰਾਪਤ ਹੁੰਦੀ ਹੈ। ਜੇ ਅਸੀਂ ਕੁੱਝ ਪ੍ਰਾਪਤ ਕਰਨਾ ਚਾਹੰੁਦੇ ਹਾਂ ਤਾਂ ਸਾਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …