ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਰਾਹੁਲ ਗਾਂਧੀ ਵਲੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਹੋਣ ਉਪਰੰਤ ਸੋਨੀਆ ਗਾਂਧੀ ਨੂੰ ਕਾਂਗਰਸ ਅੰਤ੍ਰਿਮ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਅਨੁਸਾਰ ਦਿੱਲੀ ਵਿਖੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਰਾਹੁਲ ਗਾਂਧੀ ਨੂੰ ਪ੍ਰਧਾਨ ਦੀ ਜਿੰੰਮੇਵਾਰੀ ਸਾਂਭਣ ਦੀ ਅਪੀਲ ਕੀਤੀ ਗਈ, ਪਰ ਉਨਾਂ ਵਲੋਂ ਨਾਹ ਕਰਨ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਮੈਂਬਰਾਂ ਵਲੋਂ ਸੋਨੀਆ ਗਾਂਧੀ ਨੂੰ ਅੰਤ੍ਰਿਮ ਪ੍ਰਧਾਨ ਬਣਾ ਦਿੱਤਾ ਗਿਆ ਹੈ।ਉਹ 1998 ਤੋਂ 2017 ਤੱਕ ਕੌਮੀ ਪ੍ਰਧਾਨ ਰਹਿ ਚੁੱਕੀ ਹੈ ਅਤੇ 2017 ਵਿੱਚ ਰਾਹੁਲ ਗਾਂਧੀ ਨੂੰ ਕੌਮੀ ਪ੍ਰਧਾਨ ਬਣਾਇਆ ਗਿਆ ਸੀ। ਉਨਾਂ ਕਿਹਾ ਕਿ ਸੋਨੀਆ ਗਾਂਧੀ ਨਵੇਂ ਪ੍ਰਧਾਨ ਦੀ ਚੋਣ ਤੱਕ ਅੰਤ੍ਰਿਮ ਪ੍ਰਧਾਨ ਬਣੀ ਰਹੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …