ਮਲੋਟ, 10 ਅਗਸਤ (ਪੰਜਾਬ ਪੋਸਟ – ਗਰਗ) – ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਾਂ `ਤੇ ਜਿਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ ਦੇ ਉਪਰਾਲਿਆਂ ਸਦਕਾ ਸਰਕਾਰੀ ਕੰ. ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਬੰਧੀ ਪਾਵਰ ਪੁਆਇੰਟ `ਤੇ ਅਧਾਰਿਤ ਕੰਪਿਊਟਰ ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਮਿਮਿਟ ਮਲੋਟ ਦੇ ਪ੍ਰੋ. ਹਰਮਿੰਦਰ ਸਿੰਘ ਬਿੰਦਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਮੁੱਚੇ ਪ੍ਰੋਗਰਾਮ ਦੀ ਅਗਵਾਈ ਸੰਸਥਾ ਦੇ ਕੰਪਿਊਟਰ ਅਧਿਆਪਕ ਸੁਰੇਸ਼ ਕੁਮਾਰ ਨੇ ਕੀਤੀ। ਇਸ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਮੋਨੂੰ ਜਮਾਤ ਦਸਵੀਂ, ਦੂਜਾ ਸਥਾਨ ਡਿੰਪਲ ਜਮਾਤ ਨੌਵੀਂ ਤੀਜਾ ਸਥਾਨ ਸਾਨੀਆ ਜਮਾਤ ਅੱਠਵੀਂ ਅਤੇ ਅਮਨਦੀਪ ਕੌਰ ਜਮਾਤ ਬਾਰ੍ਹਵੀਂ ਦੀ ਵਿਦਿਆਰਥਣ ਨੇ ਹਾਸਿਲ ਕੀਤਾ।ਮੁਕਾਬਲੇ `ਚ ਵਿਸ਼ੇਸ਼ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ।ਮੈਡਮ ਨੀਰੂ ਜਿੰਦਲ, ਮੈਡਮ ਜਸਵਿੰਦਰ ਕੌਰ ਤੇ ਜਸਵੀਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸੰਸਥਾ ਦੇ ਪੰਜਾਬੀ ਲੈਕ. ਅਮਰਜੀਤ ਸਿੰਘ ਤੇ ਪ੍ਰਿੰਸੀਪਲ ਵਿਜੈ ਕੁਮਾਰ ਨੇ ਵਿਦਿਆਰਥਣਾਂ ਨੂੰ ਅਜਿਹੇ ਮੁਕਾਬਲ਼ਿਆਂ `ਚ ਹਿੱਸਾ ਲੈਣ ਲਈ ਪ੍ਰੇਰਿਆ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media