ਲੌਂਗੋਵਾਲ, 11 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – 65ਵੀਆਂ ਪੰਜਾਬ ਸਕੂਲ ਗੇਮਜ਼ ਜ਼ੋਨ ਪੱਧਰੀ ਵੁਸ਼ੂ ਫ਼ ਕਿੱਕ ਬਾਕਸਿੰਗ ਖੇਡ ਮੁਕਾਬਲੇ ਕਰਵਾਏ
ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀਆਂ ਨੇ ਵੁਸ਼ੂ ਗੇਂਮ ਵਿੱਚ ਰੁਪਿੰਦਰ ਸ਼ਰਮਾ ਅਤੇ ਕਿੱਕ ਬਾਕਸਿੰਗ ਵਿੱਚ ਖੁਸ਼ਪ੍ਰੀਤ ਸਿੰਘ, ਮਨਿੰਦਰਪਾਲ, ਅਰਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਜੀਆ ਅਗਰਵਾਲ, ਕਿਰਨਦੀਪ ਕੌਰ, ਦਿਲਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਭਾਗ ਲਿਆ ਅਤੇ ਆਪਣੇ ਆਪਣੇ ਭਾਰ ਵਰਗ ਵਿੱਚ ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਆਪਣੀ ਚੋਣ ਜਿਲ੍ਹਾ ਪੱਧਰੀ ਖੇਡਾਂ ਲਈ ਵੀ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ `ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਡੀ.ਪੀ.ਈ ਮੰਗਤ ਰਾਏ, ਡੀ.ਪੀ.ਈ ਗੋਬਿੰਦ ਸ਼ਰਮਾ, ਫੁਟਬਾਲ ਕੋਚ ਯਾਦਵਿੰਦਰ ਸਿੰਘ ਅਤੇ ਸਕੇਟਿੰਗ ਕੋਚ ਗੁਰਮੀਤ ਸਿੰਘ ਹਾਜ਼ਰ ਸਨ ।
Punjab Post Daily Online Newspaper & Print Media