ਜੰਡਿਆਲਾ ਗੁਰੂ, 11 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕੰਬੋਜ ਸਭਾ (ਰਜਿ.) ਅੰਮ੍ਰਿਤਸਰ ਸੇਂਟ ਵਲੋਂ ਸੋਲਜਰ ਇਲੀਟ ਕਾਨਵੈਂਟ ਸਕੂਲ
ਜੰਡਿਆਲਾ ਗੁਰੂ ਵਿਖੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਕੋਰਿਓਗ੍ਰਾਫੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ 10 ਟੀਮਾਂ ਨੇ ਭਾਗ ਲਿਆ।ਇਹਨਾਂ ਮੁਕਬਲਿਆਂ ਵਿੱਚ ਕਲਾਕਾਰਾਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ ਪੰਜਾਬ ਦੇ ਮੌਜੁਦਾ ਹਾਲਾਤਾਂ ਜਿਵੇਂ ਨਸ਼ੇ, ਭ੍ਰਿਸ਼ਟਾਚਾਰ ਅਤੇ ਹੋਰ ਕੁਰੀਤੀਆਂ ਬਾਰੇ ਆਵਾਜ਼ ਉਠਾਈ।
ਇਹਨਾਂ ਮੁਕਾਬਲਿਆਂ ਵਿੱਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੀ ਟੀਮ ਨੇ ਪਹਿਲਾ ਸਥਾਨ, ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਸਕੂਲ, ਬੁਤਾਲਾ ਨੇ ਦੂਜਾ ਸਥਾਨ ਅਤੇ ਅਸ਼ੋਕ ਵਾਟਿਕਾ ਸੀ. ਸੈ. ਸਕੂਲ ਅੰਮ੍ਰਿਤਸਰ ਨੇ ਤੀਜਾ ਅਤੇ ਮਨੋਹਰ ਵਾਟਿਕਾ ਪਬਲਿਕ ਸਕੂਲ ਜੰਡਿਆਲਾ ਗੁਰੂ ਨੇ ਉਤਸ਼ਾਹ ਵਧਾਊ ਇਨਾਮ ਹਾਸਿਲ ਕੀਤਾ।ਜੇਤੂ ਟੀਮਾਂ ਨੂੰ ਨਕਦ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਹਨਾਂ ਮੁਕਾਬਲਿਆਂ ਦੀ ਜਜਮੈਂਟ ਮਿਸਿਜ ਰਿਚਾ ਅਨੇਜਾ ਅਸਿਸਟੈਂਟ ਮਿਊਜਿਕ ਪ੍ਰੋਫੈਸਰ ਤੇ ਡਾ. ਸੁਨੀਤਾ ਅਸਿਸਟੈਂਟ ਪ੍ਰੋਫੈਸਰ ਮਿਊਜਿਕ ਬੀ.ਬੀ.ਕੇ ਡੀ.ਏ.ਵੀ ਕਾਲਜ, ਅੰਮ੍ਰਿਤਸਰ ਨੇ ਕੀਤੀ।ਸਟੇਜ ਸੈਕਟਰੀ ਦੀ ਜਿੰਮੇਵਾਰੀ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਜਸਬੀਰ ਸਿੰਘ ਨੇ ਨਿਭਾਈ ।ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਹਰਕੀਰਤ ਸਿੰਘ ਢੋਟ ਨੇ ਬੱਚਿਆਂ ਨੂੰ ਸ਼ਹੀਦਾ ਦੀ ਸਿੱਖਿਆਵਾਂ `ਤੇ ਚੱਲਣ ਲਈ ਪ੍ਰੇਰਿਤ ਕੀਤਾ।
ਸੇਂਟ ਸੋਲਜਰ ਆਫ ਗਰੁੱਪ ਦੇ ਮੇਨੈਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਅਮਰਪ੍ਰੀਤ ਕੌਰ ਜੀ ਨੇ ਆਏ ਹੋਏ ਪਤਵੰਤੇ ਸੱਜਣਾ ਅਤੇ ਬਾਹਰੋਂ ਆਏ ਸਾਰੇ ਸਕੂਲਾਂ ਦਾ ਧੰਨਵਾਦ ਕੀਤਾ ਅਤੇ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ।ਇਸ ਮੌਕੇ ਅਮਰਜੀਤ ਸਿੰਘ, ਹਰਦੀਪ ਸਿੰਘ, ਅਮਰ ਸਿੰਘ, ਸੁਰਿੰਦਰ ਚੰਦੀ, ਜਤਿੰਦਰ ਸਿੰਘ ਚੰਦੀ, ਕ੍ਰਿਪਾਲ ਸਿੰਘ ਰਾਮਦੀਵਾਲੀ, ਮਲਕੀਤ ਸਿੰਘ ਕੌਸਲਰ ਅੰਮ੍ਰਿਤਸਰ (ਮੈਂਬਰ ਕੰਬੋਜ ਸਭਾ ਅੰਮ੍ਰਿਤਸਰ), ਪ੍ਰਿੰਸੀਪਲ ਸੁਰੇਸ਼ ਕੁਮਾਰ ਮਨੋਹਰ ਵਾਟਿਕਾ ਪਬਲਿਕ ਸਕੂਲ, ਜੰਡਿਆਲਾ ਗੁਰੂ, ਪੰਡਿਤ ਕਿਸ਼ਨ ਦਵੇਸਰ, ਕਾਮਰੇਡ ਪ੍ਰਭਜੀਤ ਸਿੰਘ, ਕਾਮਰੇਡ ਡਾ. ਕੁਲਵੰਤ ਸਿੰਘ, ਸਪਨਾ ਸ਼ਰਮਾ ਅਤੇ ਸ਼ਮਸ਼ੇਰ ਸਿੰਘ ਉਚੇਚੇ ਤੌਰ `ਤੇ ਸਾਮਿਲ ਹੋਏ ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media