ਸਮਰਾਲਾ, 11 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਜ਼ਿਲ੍ਹਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਵੱਲੋਂ ਬਲਾਕ ਸਮਰਾਲਾ ਦੇ ਪਿੰਡਾਂ
ਦੀਵਾਲਾ, ਮੰਜਾਲੀ ਖੁਰਦ, ਨਾਗਰਾ, ਮੁੱਤੋਂ, ਸਮਸ਼ਪੁਰ ਅਤੇ ਚਹਿਲਾਂ ਪਿੰਡਾਂ ਦਾ ਦੌਰਾ ਕਰਕੇ ਫਸਲਾਂ ਦੀ ਹਾਲਤ ਦਾ ਜਾਇਜ਼ਾ ਲਿਆ।ਉਨ੍ਹਾਂ ਦੇ ਨਾਲ ਬਲਾਕ ਖੇਤੀਬਾੜੀ ਅਫਸਰ ਰੰਗੀਲ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਵੀ ਨਾਲ ਸਨ।
ਪਿੰਡ ਦੀਵਾਲਾ ਵਿਖੇ ਕਿਸਾਨ ਸੁਖਜੀਤ ਸਿੰਘ ਪੈਡੀ ਟਰਾਂਸਪਲਾਂਟਰ ਨਾਲ ਕੀਤੀ ਝੋਨੇ ਦੀ ਫਸਲ ਦੀ ਵਧੀਆ ਹਾਲਤ ਤੇ ਮੁੱਖ ਖੇਤੀਬਾੜੀ ਅਫਸਰ ਦੁਆਰਾ ਤਸੱਲੀ ਪ੍ਰਗਟ ਕੀਤੀ ਗਈ ਅਤੇ ਉਨ੍ਹਾਂ ਨੇ ਸੁਖਜੀਤ ਸਿੰਘ ਦੇ ਖੇਤ ਵਿੱਚ ਝੋਨੇ ਦੀਆਂ ਨਵੀਂਆਂ ਕਿਸਮਾਂ ਦੇ ਟਰਾਇਲ ਵੀ ਦੇਖੇ।ਇਸੇ ਤਰ੍ਹਾਂ ਉਨ੍ਹਾਂ ਦੁਆਰਾ ਮੰਜਾਲੀ ਖੁਰਦ ਦੇ ਕਿਸਾਨ ਜਸਵਿੰਦਰ ਸਿੰਘ, ਪਿੰਡ ਮੁੱਤੋਂ ਦੇ ਕਿਸਾਨ ਰਾਮ ਸਿੰਘ, ਪਿੰਡ ਨਾਗਰਾ ਦੇ ਸਰਪੰਚ ਮਨਜੀਤ ਸਿੰਘ ਦੀ ਮੱਕੀ ਦੀ ਫਸਲ ਅਤੇ ਸਮਸ਼ਪੁਰ ਦੇ ਕਿਸਾਨ ਦਿਲਬਾਗ ਸਿੰਘ ਦੁਆਰਾ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤ ਦਾ ਨਰੀਖਣ ਵੀ ਕੀਤਾ। ਉਪਰੋਕਤ ਪਿੰਡਾਂ ਵਿੱਚ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਬਲਦੇਵ ਸਿੰਘ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਝੋਨੇ ਦੀ ਫਸਲ ਹੇਠੋਂ ਰਕਬਾ ਘਟਾ ਕੇ ਮੱਕੀ ਦੀ ਫਸਲ ਦੀ ਕਾਸ਼ਤ ਅਤੇ ਝੋਨੇ ਦੀ ਕਾਸ਼ਤ ਲਈ ਸਿੱਧੀ ਬਿਜਾਈ ਜਾਂ ਵੱਟਾਂ `ਤੇ ਬਿਜਾਈ ਵਰਗੀਆਂ ਤਕਨੀਕਾਂ ਅਪਣਾਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ।ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਉਤੇ ਬੇਲੋੜੀਆਂ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦਾ ਸੁਨੇਹਾ ਵੀ ਦਿੱਤਾ ਜਿਆਦਾ ਜ਼ਹਿਰਾਂ ਦੀ ਵਰਤੋਂ ਕਰਨ ਨਾਲ ਅੰਸ਼ ਦਾਣਿਆਂ ਉਤੇ ਹੋਣ ਕਰਕੇ ਬਾਸਮਤੀ ਦੀ ਐਕਸਪੋਰਟ ਕਰਨ ਵਿੱਚ ਦਿੱਕਤ ਹੁੰਦੀ ਹੈ। ਜਿਸ ਦੇ ਸਿੱਟੇ ਵਜੋਂ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਘਰੇਲੂ ਮੰਡੀ ਵਿੱਚ ਪੂਰਾ ਮੁੱਲ ਨਹੀਂ ਮਿਲਦਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਉਪ ਨਿਰੀਖਕ ਅਤੇ ਗੁਰਚਰਨ ਸਿੰਘ ਸੇਵਾ ਮੁਕਤ ਤਕਨੀਸ਼ੀਅਨ ਤੋਂ ਇਲਾਵਾ ਵੱਡੀ ਗਿਣਤੀ `ਚ ਕਿਸਾਨ ਹਾਜਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media