ਸਮਰਾਲਾ, 11 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ
ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਾਵਰਕਾਮ ਦੇ ਤਕਰੀਬਨ 150 ਦੇ ਕਰੀਬ ਪੈਨਸ਼ਨਰਜ਼ ਤੇ ਵਿਧਵਾਵਾਂ ਸ਼ਾਮਲ ਹੋਈਆਂ।ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਪਾਵਰਕਾਮ ਦੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਬੰਧੀ ਜਲਦੀ ਕੋਈ ਫੈਸਲਾ ਨਾ ਕੀਤਾ ਤਾਂ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਮੈਨੇਜਮੈਂਟ ਖਿਲਾਫ ਤਿੱਖਾ ਸੰਘਰਸ਼ ਵਿੱਢੇਗੀ।
ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਬਿਜਲੀ ਬੋਰਡ ਦੇ ਮੁਲਾਜਮਾਂ ਵਾਂਗ ਰਿਟਾਇਰਮੈਂਟ ਮੁਲਾਜਮਾਂ ਨੂੰ ਵੀ ਯੂਨਿਟਾਂ ਵਿੱਚ ਰਿਆਇਤ ਦਿੱਤੀ ਜਾਵੇ। ਮਹਿੰਗਾਈ ਭੱਤੇ ਦੀਆਂ 67 ਕਿਸ਼ਤਾਂ ਦਾ ਬਕਾਇਆ ਜਲਦੀ ਦਿੱਤਾ ਜਾਵੇ, 2016 ਦਾ ਪੇਅ ਸਕੇਲ ਲਾਗੂ ਕੀਤਾ ਜਾਵੇ, ਮੈਡੀਕਲ ਕੈਸ਼ਲੈਸ ਸਕੀਮਾਂ ਦੁਬਾਰਾ ਲਾਗੂ ਕੀਤੀ ਜਾਵੇ, 23 ਸਾਲ ਪ੍ਰੋਮੋਸ਼ਨ ਸਕੇਲ ਤੇ ਪੇਅ ਬਾਂਡ ਲਾਗੂ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ।ਉਪਰੋਕਤ ਸਾਰੀਆਂ ਮੰਗਾਂ ਦੀ ਮੀਟਿੰਗ ਵਿੱਚ ਹਾਜ਼ਰ ਸਾਰੇ ਪੈਨਸ਼ਨਰਾਂ ਨੇ ਡਟ ਕੇ ਹਮਾਇਤ ਕੀਤੀ ਅਤੇ ਅਗਲੇ ਸੰਘਰਸ਼ ਵਿੱਚ ਪੂਰਾ ਸਹਿਯੋਗ ਦੇਣ ਦਾ ਯਕੀਨ ਵੀ ਦਿਵਾਇਆ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰੇਮ ਸਿੰਘ ਐਸ.ਡੀ.ਓ ਰਿਟਾ: ਸੀਨੀਅਰ ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਦਰਸ਼ਨ ਸਿੰਘ ਖਜ਼ਾਨਚੀ, ਇੰਜੀ: ਜੁਗਲ ਕਿਸ਼ੋਰ ਸਾਹਨੀ ਮੀਤ ਸਕੱਤਰ, ਰਾਜਿੰਦਰ ਵਡੇਰਾ ਕਾਨੂੰਨੀ ਸਲਾਹਕਾਰ, ਜਗਤਾਰ ਸਿੰਘ ਪ੍ਰੈਸ ਸਕੱਤਰ, ਜਗਪਾਲ ਸਿੰਘ, ਭੁਪਿੰਦਰਪਾਲ ਸਿੰਘ, ਹਰਚਚਨ ਸਿੰਘ ਐਸ.ਡੀ.ਓ ਰਿਟਾ:, ਮੋਹਣ ਸਿੰਘ ਕਨਵੀਨਰ ਗੁਰਦੇਵ ਸਿੰਘ ਖਮਾਣੋਂ, ਰਕੇਸ਼ ਕੁਮਾਰ ਮਾਛੀਵਾੜਾ, ਅਸ਼ੋਕ ਕੁਮਾਰ ਖਮਾਣੋਂ, ਮੋਹਣ ਸਿੰਘ ਕੋਹਾੜਾ, ਸੋਹਣ ਸਿੰਘ ਆਦਿ ਸ਼ਾਮਲ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media